ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
ਚੰਡੀਗੜ੍ਹ, 29 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਲੋਕ ਭਵਨ ਵਿਖੇ ਸ੍ਰੀ ਸਤੀਸ਼ ਕੁਮਾਰ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਦੌਰਾਨ ਸ੍ਰੀ ਸਤੀਸ਼ ਕੁਮਾਰ ਨੇ ਅਹੁਦੇ, ਨਿਸ਼ਠਾ ਅਤੇ ਗੁਪਤਤਾ ਦੀ ਸਹੁੰ ਚੁੱਕੀ। ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਸਨ।

ਇਸ ਮੌਕੇ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਉੱਚ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ ਅਤੇ ਡਿਪਾਰਟਮੈਂਟ ਆਫ਼ ਫਿਊਚਰ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਅਮਨੀਤ ਪੀ. ਕੁਮਾਰ ਵੀ ਹਾਜ਼ਰ ਰਹੇ। ਇਸ ਤੋਂ ਇਲਾਵਾ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਸਕੱਤਰ ਸ੍ਰੀ ਪੰਕਜ, ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਡਾਇਰੈਕਟਰ ਜਨਰਲ ਡਾ. ਏ.ਐੱਸ. ਚਾਵਲਾ, ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ, ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਮੈਂਬਰ, ਹੋਰ ਪਤਵੰਤੇ ਅਤੇ ਨਵ-ਨਿਯੁਕਤ ਚੇਅਰਮੈਨ ਸ੍ਰੀ ਸਤੀਸ਼ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਸਮਾਗਮ ਵਿੱਚ ਸ਼ਾਮਲ ਹੋਏ।






