Home ਹਰਿਆਣਾ ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ ਹਰਿਆਣਾ : ਨਾਇਬ ਸਿੰਘ ਸੈਣੀ

ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ ਹਰਿਆਣਾ : ਨਾਇਬ ਸਿੰਘ ਸੈਣੀ

Nayab Singh Saini highlights Haryana’s progress towards a developed and self-reliant future.

0
ਚੰਡੀਗੜ੍ਹ, 15 ਅਗਸਤ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਹਾਂਸੀ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਅਤੇ ਤੀਜ ਦੇ ਤਿਉਹਾਰ ਦੀਆਂ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਆਜ਼ਾਦੀ ਤੋਂ ਬਾਅਦ ਰਾਸ਼ਟਰ ਦੀ ਰਾਖੀ ਲਈ ਕੁਰਬਾਨੀ ਦੇਣ ਵਾਲੇ ਜਾਣੇ-ਪਛਾਣੇ ਅਤੇ ਅਣਜਾਣ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਹਰਿਆਣਾ ਨੇ ਆਜ਼ਾਦੀ ਸੰਗਰਾਮ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੱਕ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਦੇ ਸਿਲਵਰ ਮੈਡਲ ਜੇਤੂ ਹਾਂਸੀ ਦੇ ਬਾਕਸਰ ਨਰੇਂਦਰ ਬੇਰਵਾਲ ਨੂੰ ਸਨਮਾਨਿਤ ਕੀਤਾ ਅਤੇ ਸਰਵਿਸ ਸਕਿਓਰਿਟੀ ਐਕਟ ਤਹਿਤ 9 ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਗਾਰੰਟੀ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਦੌਰਾਨ ਸਕੂਲੀ ਬੱਚਿਆਂ ਦੀਆਂ ਟੀਮਾਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਐਚ.ਪੀ.ਏ., ਮਧੂਬਨ ਦੇ ਪੁਲਿਸ ਕਰਮਚਾਰੀਆਂ ਨੇ ਵੀ ਪ੍ਰਭਾਵਸ਼ਾਲੀ ਸ਼ੋਅ ਪੇਸ਼ ਕੀਤਾ। ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ ਅਤੇ ਹਰਿਆਣਾ ਦੀ ਵਿਕਾਸ ਯਾਤਰਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਮੌਜੂਦਾ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸਬਾ ‘ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਦੇ ਸੰਕਲਪ ਨਾਲ ਤੇਜ਼ ਗਤੀ ਨਾਲ ਅੱਗੇ ਵਧ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਾਂਸੀ ਸੂਬੇ ਦਾ 23ਵਾਂ ਜ਼ਿਲ੍ਹਾ ਬਣਿਆ ਹੈ ਅਤੇ ਉਨ੍ਹਾਂ ਨੂੰ ਇੱਥੇ ਆਜ਼ਾਦੀ ਦਿਹਾੜੇ ‘ਤੇ ਝੰਡਾ ਲਹਿਰਾਉਣ ਦਾ ਸੁਭਾਗ ਮਿਲਿਆ ਹੈ। ਹਾਂਸੀ ਦੇ ਵਿਕਾਸ ਲਈ ਪ੍ਰਸ਼ਾਸਨਿਕ ਕੰਮਾਂ ਦੇ ਸੁਚਾਰੂ ਸੰਚਾਲਨ ਲਈ 471 ਅਹੁਦੇ ਮਨਜ਼ੂਰ ਕੀਤੇ ਗਏ ਹਨ ਅਤੇ 50 ਬੈੱਡਾਂ ਵਾਲੇ ਹਸਪਤਾਲ ਨੂੰ ਅੱਪਗ੍ਰੇਡ ਕਰਕੇ 100 ਬੈੱਡਾਂ ਦਾ ਕੀਤਾ ਗਿਆ ਹੈ। ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਲਈ ਲੋਕ ਨਿਰਮਾਣ ਵਿਭਾਗ ਦੇ ਨਵੇਂ ਮੰਡਲ ਅਤੇ ਉਪਮੰਡਲ ਵੀ ਸਥਾਪਿਤ ਕੀਤੇ ਗਏ ਹਨ।

‘ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਦੇ ਸੰਕਲਪ ਨਾਲ ਅੱਗੇ ਵਧਣ ਦਾ ਸੱਦਾ:

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ ਲਗਭਗ 12 ਸਾਲਾਂ ਵਿੱਚ ਹਰਿਆਣਾ ਦਾ ਵਿਕਾਸ ਸਮਾਨਤਾ, ਸਦਭਾਵਨਾ ਅਤੇ ਸਹਿਣਸ਼ੀਲਤਾ ਨਾਲ ਹੋਇਆ ਹੈ ਅਤੇ ਸਰਕਾਰ ਦੇ ਯਤਨਾਂ ਨਾਲ ਆਮ ਆਦਮੀ ਦਾ ਜੀਵਨ ਵਧੇਰੇ ਸਰਲ, ਸੁਖਾਲਾ ਅਤੇ ਸੁਰੱਖਿਅਤ ਹੋਇਆ ਹੈ। ਉਨ੍ਹਾਂ ਨੇ ਪ੍ਰਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਮਹਾਨ ਸੱਭਿਆਚਾਰਕ ਪਰੰਪਰਾਵਾਂ ਅਤੇ ਉੱਚ ਨੈਤਿਕ ਮੁੱਲਾਂ ਨੂੰ ਅਪਣਾਉਂਦੇ ਹੋਏ ‘ਵਿਕਸਿਤ ਭਾਰਤ ਵਿਕਸਿਤ ਹਰਿਆਣਾ’ ਦੇ ਨਿਰਮਾਣ ਲਈ ਸਖ਼ਤ ਮਿਹਨਤ ਕਰਨ ਦਾ ਸੰਕਲਪ ਲੈਣ।

‘ਬਿਨਾਂ ਖਰਚੀ-ਬਿਨਾਂ ਪਰਚੀ’ ਨੌਜਵਾਨਾਂ ਨੂੰ ਮਿਲ ਰਿਹਾ ਰੋਜ਼ਗਾਰ:

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਲਗਭਗ 12 ਸਾਲਾਂ ਵਿੱਚ ਵਿਵਸਥਾ ਵਿੱਚ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਲੋਕਾਂ ਦੇ ਘਰ-ਘਰ ਤੱਕ ਪਹੁੰਚਾਇਆ ਹੈ। ਵਿਧਾਨ ਸਭਾ ਚੋਣਾਂ ਦੇ ਸੰਕਲਪ-ਪੱਤਰ ਵਿੱਚ ਕੀਤੇ ਗਏ 217 ਸੰਕਲਪਾਂ ਵਿੱਚੋਂ 70 ਸੰਕਲਪ ਪਿਛਲੇ ਡੇਢ ਸਾਲ ਵਿੱਚ ਪੂਰੇ ਕੀਤੇ ਜਾ ਚੁੱਕੇ ਹਨ, ਜਦੋਂ ਕਿ 147 ‘ਤੇ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਈ-ਗਵਰਨੈਂਸ ਰਾਹੀਂ ਭ੍ਰਿਸ਼ਟਾਚਾਰ ਅਤੇ ਵਿਚੋਲਿਆਂ ‘ਤੇ ਪ੍ਰਭਾਵਸ਼ਾਲੀ ਚੋਟ ਕੀਤੀ ਗਈ ਹੈ। ‘ਬਿਨਾਂ ਖਰਚੀ-ਬਿਨਾਂ ਪਰਚੀ’ ਦਾ ਪਾਰਦਰਸ਼ੀ ਭਰਤੀ ਤੰਤਰ, ਆਨਲਾਈਨ ਰਜਿਸਟਰੀ, ਆਨਲਾਈਨ ਤਬਾਦਲਾ ਨੀਤੀ ਅਤੇ ਪੜ੍ਹੀਆਂ-ਲਿਖੀਆਂ ਪੰਚਾਇਤਾਂ ਨਵੇਂ ਹਰਿਆਣਾ ਦੀ ਪਛਾਣ ਬਣ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਲਗਭਗ 12 ਸਾਲਾਂ ਵਿੱਚ ‘ਬਿਨਾਂ ਖਰਚੀ-ਬਿਨਾਂ ਪਰਚੀ’ ਦੇ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਪਿਛਲੇ ਡੇਢ ਸਾਲ ਵਿੱਚ ਹੀ ਲਗਭਗ 43 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ। ਸੂਬੇ ਦੇ 1 ਲੱਖ 56 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਗਈ ਹੈ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਾਲਾ ਬਣਾਉਣ ਦੇ ਉਦੇਸ਼ ਨਾਲ ਨਵੀਂ ਹਰਿਆਣਾ ਪ੍ਰਗਤੀਸ਼ੀਲ ਐੱਮ.ਐੱਸ.ਐੱਮ.ਈ. ਅਤੇ ਨਿਰਯਾਤ ਪ੍ਰੋਤਸਾਹਨ ਨੀਤੀ-2026 ਲਾਗੂ ਕੀਤੀ ਗਈ ਹੈ, ਜਿਸ ਤਹਿਤ 55 ਹਜ਼ਾਰ ਕਰੋੜ ਰੁਪਏ ਤੋਂ ਵੱਧ ਨਿਵੇਸ਼ ਅਤੇ 5 ਲੱਖ ਤੋਂ ਵੱਧ ਨਵੇਂ ਰੋਜ਼ਗਾਰ ਪੈਦਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

Exit mobile version