ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਸੂਬੇ ਦੇ ਸਮੂਹ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਹਰਿਆਣਾ, 4 ਸਤੰਬਰ, 2026 (ਸੰਜੀਵ ਸ਼ਰਮਾ) : ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚ, ਧਰਮ, ਕਰਤੱਵ, ਨਿਆਂ, ਪ੍ਰੇਮ ਅਤੇ ਨਿਸ਼ਕਾਮ ਕਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਦਾ ਪਾਵਨ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਨੂੰ ਸਹੀ ਮਾਰਗ ਦਿਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਇਹ ਪਵਿੱਤਰ ਦਿਹਾੜਾ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਜ਼ਬੂਤ, ਖੁਸ਼ਹਾਲ, ਸ਼ਾਂਤਮਈ ਅਤੇ ਵਿਕਸਤ ਹਰਿਆਣਾ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲੈਣ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਮੂਹ ਹਰਿਆਣਾ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ, “ਜੈ ਸ੍ਰੀ ਕ੍ਰਿਸ਼ਨ!”
