Home ਪੰਜਾਬ ਆਜ਼ਾਦੀ ਦਿਵਸ ’ਤੇ ਪੰਜਾਬ ’ਚ ਭਾਰੀ ਮੀਂਹ, ਯੈਲੋ ਅਲਰਟ ਜਾਰੀ

ਆਜ਼ਾਦੀ ਦਿਵਸ ’ਤੇ ਪੰਜਾਬ ’ਚ ਭਾਰੀ ਮੀਂਹ, ਯੈਲੋ ਅਲਰਟ ਜਾਰੀ

Heavy showers hit Mohali and several parts of Punjab as the weather department issues a Yellow Alert.

0

ਮੁਹਾਲੀ, 15 ਅਗਸਤ 2026 (ਰਾਜੇਸ਼ ਕੁਮਾਰ) : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਅਤੇ ਠੰਢਾ ਹੋ ਗਿਆ। ਮੁਹਾਲੀ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪਿਆ, ਜਦਕਿ ਕਈ ਥਾਵਾਂ ’ਤੇ ਅਸਮਾਨ ਵਿੱਚ ਕਾਲੇ ਬੱਦਲ ਛਾਏ ਰਹੇ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਪਠਾਨਕੋਟ ਅਤੇ ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਦਿਨ ਭਰ ਬੱਦਲਵਾਈ ਰਹਿਣ ਦੀ ਉਮੀਦ ਹੈ। ਮੀਂਹ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 3.3 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ 34.9 ਡਿਗਰੀ ਸੈਲਸੀਅਸ ਤਾਪਮਾਨ ਫਿਰੋਜ਼ਪੁਰ ਵਿੱਚ ਦਰਜ ਕੀਤਾ ਗਿਆ।

ਕਈ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼

14 ਅਗਸਤ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ। ਪਟਿਆਲਾ ਦੇ ਰੌਣੀ ਵਿੱਚ ਸਭ ਤੋਂ ਵੱਧ 35 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਟਿਆਲਾ ਵਿੱਚ 28.8 ਮਿਲੀਮੀਟਰ ਅਤੇ ਲੁਧਿਆਣਾ ਵਿੱਚ 25 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਲੁਧਿਆਣਾ AWS ਵਿੱਚ 11.5, ਥੀਨ ਡੈਮ ਵਿੱਚ 5, ਪਠਾਨਕੋਟ KVK ਵਿੱਚ 3, ਬਠਿੰਡਾ ਵਿੱਚ 1.5, ਚੰਡੀਗੜ੍ਹ ਵਿੱਚ 0.8 ਅਤੇ ਗੁਰਦਾਸਪੁਰ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਦੇ ਉੱਪਰ ਮਾਨਸੂਨ ਦੀ ਟਰਫ ਲਾਈਨ ਸਰਗਰਮ ਹੈ। ਇਸ ਦੇ ਪ੍ਰਭਾਵ ਕਾਰਨ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਉਪਰਲੇ ਵਾਯੂਮੰਡਲ ਵਿੱਚ ਪੱਛਮੀ ਗੜਬੜੀ ਵੀ ਸਰਗਰਮ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਮੌਸਮ ਵਿੱਚ ਬਦਲਾਅ ਅਤੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ।

Exit mobile version