Homeਪੰਜਾਬਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਬਰਾਮਦ, ਤਸਕਰ ਕਾਬੂ

ਅੰਮ੍ਰਿਤਸਰ ‘ਚ 35 ਕਰੋੜ ਦੀ ਹੈਰੋਇਨ ਬਰਾਮਦ, ਤਸਕਰ ਕਾਬੂ

Amritsar Rural Police seized over 5 kg of heroin worth ₹35 crore in the international market and arrested one alleged drug smuggler.

ਅੰਮ੍ਰਿਤਸਰ, 7 ਅਗਸਤ, 2026 (ਦੀਪਕ ਦੱਤਾ) : ਪੰਜਾਬ ਵਿੱਚ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ 5 ਕਿਲੋ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਇੱਕ ਕਥਿਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 35 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਪੁਲਿਸ ਅਨੁਸਾਰ ਇਹ ਕਾਰਵਾਈ ਘਰਿੰਡਾ ਥਾਣਾ ਪੁਲਿਸ ਵੱਲੋਂ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ। ਮੁਲਜ਼ਮ ਵਿਰੁੱਧ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਏਜੰਸੀਆਂ ਹੁਣ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿਹੜੇ ਖੇਤਰਾਂ ਵਿੱਚ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਹੈੱਡਕੁਆਰਟਰ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਪੁਲਿਸ ਨੇ ਦੁਹਰਾਇਆ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਨਸ਼ਿਆਂ ਦੀ ਵਿਕਰੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments