Home ਪੰਜਾਬ ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਜ਼ਿਲ੍ਹੇ ’ਚ...

ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਨਾਲ ਸਬੰਧਤ ਪ੍ਰੋਜੈਕਟਾਂ ਦਾ ਨਿਰੀਖਣ

CAQM High-Level Team Inspects Stubble Management Projects to Assess Progress and Promote Effective Crop Residue Management.

0

ਉੱਚ ਪੱਧਰੀ ਟੀਮ ਵੱਲੋਂ ਪਿੰਡ ਸ਼ਾਹਪੁਰ ਸਥਿਤ ਸ਼੍ਰੀ ਗਣੇਸ਼ ਐਡੀਬਲ ਲਿਮਟਿਡ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ/ਅਮਲੋਹ , 12 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਦੇ ਚੇਅਰਮੈਨ ਰਾਜੇਸ਼ ਵਰਮਾ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਕਮਲ ਕਿਸ਼ੋਰ ਯਾਦਵ, ਆਈ ਏ ਐਸ ਸਕੱਤਰ ਵਾਤਾਵਰਣ ਸਮੇਤ ਉੱਚ ਪੱਧਰੀ ਟੀਮ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ,ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਉੱਚ ਪੱਧਰੀ ਟੀਮ ਵੱਲੋਂ ਸਬ-ਡਵੀਜਨ ਅਮਲੋਹ ਦੇ ਪਿੰਡ ਸ਼ਾਹਪੁਰ ਸਥਿਤ ਸ਼੍ਰੀ ਗਣੇਸ਼ ਐਡੀਬਲ (ਪ੍ਰਾਈਵੇਟ) ਲਿਮਟਿਡ ਦਾ ਦੌਰਾ ਕੀਤਾ।

ਮੀਟਿੰਗ ਦੌਰਾਨ ਚੇਅਰਪਰਸਨ ਰਾਜੇਸ਼ ਵਰਮਾ ਨੇ ਝੋਨੇ ਦੀ ਪਰਾਲੀ ਦੇ ਵਿਗਿਆਨਕ ਅਤੇ ਵਾਤਾਵਰਣ-ਅਨੁਕੂਲ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ, ਪਰਾਲੀ ਆਧਾਰਿਤ ਊਰਜਾ ਉਤਪਾਦਨ ਅਤੇ ਹੋਰ ਉਦਯੋਗਿਕ ਵਰਤੋਂ ਦੀਆਂ ਸੰਭਾਵਨਾਵਾਂ ਨੂੰ ਵਧਾਉਣਾ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ।  ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ ਪੜਚੋਲ ਕੀਤੀ ਜਾਵੇ ਕਿ ਆਧੁਨਿਕ ਸੰਦਾਂ/ਮਸ਼ਨੀਰੀ ਦੇ ਬਾਵਜੂਦ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਨੂੰ ਪਹਿਲ ਕਿਊ ਦਿੱਤੀ ਜਾਂਦੀ ਹੈ, ਤਾਂ ਜੋ ਕਿਸਾਨਾਂ ਤੋਂ ਮਿਲਣ ਵਾਲੀ ਫੀਡਬੈਕ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਉਣ ਲਈ ਹੋਰ ਵਧੇਰੇ ਸੁਚੱਜੇ ਢੰਗ ਨਾਲ ਉਨ੍ਹਾਂ ਦੀਆਂ ਸਮੱਸ਼ਿਆਵਾਂ ਦਾ ਹੱਲ ਕੀਤਾ ਜਾ ਸਕੇ। ਸ੍ਰੀ ਰਾਜੇਸ਼ ਵਰਮਾਂ ਨੇ ਕਿਹਾ ਕਿ ਰਹਿੰਦ ਖੂਹੰਦ ਨੂੰ ਅੱਗ ਲੱਗਣ ਤੋਂ ਰੋਕਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਰੋਜਾਨਾਂ ਸ਼ਾਮ 04 ਵਜੇ ਤੋਂ ਪਿੰਡ ਪੱਧਰ ਤੇ ਦੌਰਾ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਤੋਂ ਪੈਦਾ ਹੋਣ ਵਾਲੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਫੀਲਡ ਵਿੱਚ ਰਹਿੰਦਿਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਵੱਧਣ ਤੋਂ ਰੋਕਣ ਲਈ ਪੁਖਤਾ ਰਿਪੋਰਟ ਦੇ ਅਧਾਰ ਤੇ ਕਾਰਵਾਈ ਅਮਲ ਚ ਲਿਆਉਣ। ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ,ਫਤਹਿਗੜ੍ਹ ਸਾਹਿਬ ਦੇ ਖੇਤੀਬਾੜ੍ਹੀ ਵਿਕਾਸ ਅਫਸਰ ਦਮਨ ਝਾਂਜੀ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਤਿਆਰ ਕੀਤੀ ਪੀ.ਪੀ.ਟੀ ਦਿਖਾਈ ਗਈ।

ਮੀਟਿੰਗ ਤੋਂ ਬਾਅਦ ਉੱਚ ਪੱਧਰੀ ਟੀਮ ਵੱਲੋਂ ਸਬ-ਡਵੀਜਨ ਅਮਲੋਹ ਦੇ ਪਿੰਡ ਸ਼ਾਹਪੁਰ ਸਥਿਤ ਸ਼੍ਰੀ ਗਣੇਸ਼ ਐਡੀਬਲ (ਪ੍ਰਾਈਵੇਟ) ਲਿਮਟਿਡ ਵਿਖੇ ਮੌਜੂਦਾ ਤਕਨਾਲੋਜੀ ਰਾਹੀਂ ਪਰਾਲੀ ਦੀ ਵੱਖ-ਵੱਖ ਕੰਮਾਂ ਲਈ ਵਰਤੋਂ ਨਾਲ ਸਬੰਧਤ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਸਥਿਤੀ ਦਾ ਜਾਇਜ਼ਾ ਲਿਆ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ, ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ, ਲਵਨੀਤ ਦੂਬੇ ਮੈਂਬਰ ਸਕੱਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਕੇਂਦਰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਇੰਟਿਸਟ-ਈ ਡਾ ਵਿਕਾਸ ਸਿੰਘ,  ਸਾਇੰਟਿਸਟ-ਬੀ ਡਾ ਪ੍ਰਿਯੰਕਾ, ਐਸ ਡੀ ਐਮ ਅਮਲੋਹ ਹਰਵੀਰ ਕੌਰ, ਐਸ ਪੀ ਧਰਮਵੀਰ ਸਿੰਘ, ਮੁੱਖ ਖੇਤੀਬਾੜ੍ਹੀ ਅਫਸਰ ਜਗਦੇਵ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Exit mobile version