Homeਪਟਿਆਲਾ ਅਪਡੇਟ2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

2017-Batch IAS Officer Himanshu Jain Takes Charge as Patiala Deputy Commissioner.

ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ
ਪਟਿਆਲਾ, 12 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਗਤੀਸ਼ੀਲ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਦੇਣ ਦੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਇਸ ਮੌਕੇ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮੰਡੀਆਂ ਵਿੱਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਆਈ ਹੈ, ਪਰ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਤਾਂ ਜੋ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਿਮਾਂਸ਼ੂ ਜੈਨ ਲੁਧਿਆਣਾ ਅਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਦਫ਼ਤਰ ਵਿੱਚ ਵਧੀਕ ਪ੍ਰਮੁੱਖ ਸਕੱਤਰ, ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਅਤੇ ਜਲੰਧਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਮੇਤ ਕਈ ਹੋਰ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਹਿਮਾਂਸ਼ੂ ਜੈਨ ਵੱਲੋਂ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ, ਐਸ.ਪੀ. ਰਾਜੇਸ਼ ਛਿੱਬੜ, ਆਰ.ਟੀ.ਏ. ਪੂਨਮਪ੍ਰੀਤ ਕੌਰ, ਐਸ.ਡੀ.ਐਮਜ਼ ਗੁਰਦੇਵ ਸਿੰਘ ਅਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਮਾਲ ਅਫ਼ਸਰ ਕਰਮਜੋਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਯੋਜਨਾਵਾਂ ਅਤੇ ਪ੍ਰਸ਼ਾਸਨਿਕ ਕੰਮਕਾਜ ਦੀ ਸਮੀਖਿਆ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੇ ਪੁੱਜਣ ’ਤੇ ਪਟਿਆਲਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪੇਸ਼ ਕਰਕੇ ਸਲਾਮੀ ਦਿੱਤੀ ਗਈ।
RELATED ARTICLES
- Advertisment -
Google search engine
Google search engine
Google search engine

Most Popular

Recent Comments