Homeਪਟਿਆਲਾ ਅਪਡੇਟਕਾਲਾ ਝਾੜ ਟੋਲ ਪਲਾਜ਼ਾ ਨੇੜੇ ਭਿਆਨਕ ਹਾਦਸਾ, ਟੋਲ ਪਲਾਜ਼ਾ ਵਰਕਰ ਦੀ ਮੌਤ

ਕਾਲਾ ਝਾੜ ਟੋਲ ਪਲਾਜ਼ਾ ਨੇੜੇ ਭਿਆਨਕ ਹਾਦਸਾ, ਟੋਲ ਪਲਾਜ਼ਾ ਵਰਕਰ ਦੀ ਮੌਤ

ਕਰੇਟਾ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਦੋਸ਼; ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ

ਕਾਲਾ ਝਾੜ: 11 ਅਗਸਤ 2026 (ਬਲਜੀਤ ਸਰਨਾ ਕਾਲਾ ਝਾੜ ਟੋਲ ਪਲਾਜ਼ਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਟੋਲ ਪਲਾਜ਼ਾ ਵਰਕਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਨਿੰਜਾ ਵਾਸੀ ਪਿੰਡ ਨਦਾਮਪੁਰ ਵਜੋਂ ਹੋਈ ਹੈ।

ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਦੱਸਿਆ ਕਿ ਨਰਿੰਦਰ ਸਿੰਘ ਡਿਊਟੀ ਲਈ ਕਾਲਾ ਝਾੜ ਟੋਲ ਪਲਾਜ਼ਾ ਵੱਲ ਮੋਟਰਸਾਈਕਲ ’ਤੇ ਆ ਰਿਹਾ ਸੀ। ਇਸ ਦੌਰਾਨ ਟੋਲ ਪਲਾਜ਼ਾ ਨੇੜੇ ਇੱਕ ਤੇਜ਼ ਰਫ਼ਤਾਰ ਕਰੇਟਾ ਗੱਡੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਨਰਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਦਰਸ਼ਨ ਸਿੰਘ ਲਾਡੀ ਨੇ ਦਾਅਵਾ ਕੀਤਾ ਕਿ ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਕਰੇਟਾ ਗੱਡੀ ਵਿੱਚੋਂ ਭੁੱਕੀ/ਡੋਡਿਆਂ ਦੇ ਕਥਿਤ ਤੌਰ ’ਤੇ ਕਈ ਥੈਲੇ ਅਤੇ ਜਾਅਲੀ ਨੰਬਰ ਪਲੇਟਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਯੂਨੀਅਨ ਆਗੂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ੀਲੇ ਪਦਾਰਥਾਂ ਦੀ ਕਥਿਤ ਤਸਕਰੀ ਨਾਲ ਜੁੜੇ ਵਾਹਨਾਂ ਦੇ ਸੜਕਾਂ ’ਤੇ ਚੱਲਣ ਦੇ ਦਾਅਵੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇਸ ਘਟਨਾ ਨੂੰ ਗੰਭੀਰ ਦੱਸਦਿਆਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਨੇ ਮ੍ਰਿਤਕ ਨਰਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments