Homeਪੰਜਾਬਫ਼ਰੀਦਕੋਟ 'ਚ ਭਿਆਨਕ ਸੜਕ ਹਾਦਸਾ, ਕਾਰ ਦੀ ਟੱਕਰ ਨਾਲ ਦਰਾਣੀ-ਜਠਾਣੀ ਦੀ ਮੌਤ

ਫ਼ਰੀਦਕੋਟ ‘ਚ ਭਿਆਨਕ ਸੜਕ ਹਾਦਸਾ, ਕਾਰ ਦੀ ਟੱਕਰ ਨਾਲ ਦਰਾਣੀ-ਜਠਾਣੀ ਦੀ ਮੌਤ

ਫ਼ਰੀਦਕੋਟ 24 ਜੁਲਾਈ, 2026 (ਗੁਰਪ੍ਰੀਤ ਸਿੰਘ): ਫ਼ਰੀਦਕੋਟ ਦੇ ਸਾਦਿਕ ਰੋਡ ‘ਤੇ ਸ਼ਨੀਵਾਰ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੀਆਂ ਦੋ ਮਹਿਲਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੰਜਨਾ ਰਾਣੀ (43) ਅਤੇ ਪੂਜਾ ਰਾਣੀ (49) ਵਜੋਂ ਹੋਈ ਹੈ, ਜੋ ਰਿਸ਼ਤੇ ਵਿੱਚ ਦਰਾਣੀ ਅਤੇ ਜਠਾਣੀ ਸਨ।

ਮਿਲੀ ਜਾਣਕਾਰੀ ਅਨੁਸਾਰ, ਦੋਵੇਂ ਮਹਿਲਾਵਾਂ ਸਵੇਰੇ ਕਰੀਬ 8 ਵਜੇ ਐਕਟਿਵਾ ‘ਤੇ ਸਵਾਰ ਹੋ ਕੇ ਪੀਣ ਵਾਲਾ ਪਾਣੀ ਲੈਣ ਲਈ ਨਹਿਰ ਵੱਲ ਜਾ ਰਹੀਆਂ ਸਨ। ਜਦੋਂ ਉਹ ਸਾਦਿਕ ਰੋਡ ‘ਤੇ ਜਹਾਜ਼ ਗਰਾਊਂਡ ਨੇੜੇ ਪਹੁੰਚੀਆਂ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਮਹਿਲਾਵਾਂ ਕਈ ਮੀਟਰ ਤੱਕ ਸੜਕ ‘ਤੇ ਘਿਸਟਦੀਆਂ ਚਲੀਆਂ ਗਈਆਂ ਅਤੇ ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਫ਼ਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਸਬੰਧੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੀੜਤ ਪਰਿਵਾਰ ਨੇ ਦੋਸ਼ੀ ਕਾਰ ਚਾਲਕ ਦੀ ਜਲਦੀ ਗ੍ਰਿਫ਼ਤਾਰੀ ਅਤੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments