Home ਪਟਿਆਲਾ ਅਪਡੇਟ ਪਟਿਆਲਾ ਦੇ ਭਾਦਸੋਂ ਰੋਡ ‘ਤੇ ਭਿਆਨਕ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਪਿਕਅੱਪ...

ਪਟਿਆਲਾ ਦੇ ਭਾਦਸੋਂ ਰੋਡ ‘ਤੇ ਭਿਆਨਕ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਪਿਕਅੱਪ ਪਲਟੀ; ਕਈ ਜ਼ਖਮੀ

Passenger pickup overturns on Bhadson Road; around 25–30 injured, one child feared dead

0

ਪਟਿਆਲਾ, 5 ਅਗਸਤ, 2026 (ਬਲਜੀਤ ਸਰਨਾ) : ਪਟਿਆਲਾ ਦੇ ਭਾਦਸੋਂ ਰੋਡ ‘ਤੇ ਵੀਰਵਾਰ ਨੂੰ ਸਵਾਰੀਆਂ ਨਾਲ ਭਰੀ ਇੱਕ ਪਿਕਅੱਪ ਗੱਡੀ ਹਾਦਸਾਗ੍ਰਸਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਕਰੀਬ 25 ਤੋਂ 30 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਪਿਕਅੱਪ ਵਿੱਚ ਸਵਾਰ ਸ਼ਰਧਾਲੂ ਅਲੋਵਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ, ਜਦੋਂ ਰਸਤੇ ਵਿੱਚ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਨੇ ਬਚਾਅ ਕਾਰਜਾਂ ਵਿੱਚ ਮਦਦ ਕੀਤੀ।

ਮੁੱਢਲੀਆਂ ਰਿਪੋਰਟਾਂ ਅਨੁਸਾਰ ਇੱਕ ਬੱਚੇ ਦੀ ਮੌਤ ਹੋਣ ਦੀ ਵੀ ਸੂਚਨਾ ਮਿਲੀ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਦੇ ਅਸਲ ਕਾਰਨਾਂ ਅਤੇ ਜ਼ਖਮੀਆਂ ਦੀ ਸਹੀ ਗਿਣਤੀ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

 

 

Exit mobile version