Homeਪੰਜਾਬਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਉਛਾਲ

ਪੰਜਾਬ, 27 ਜੂਨ (ਹਰਸ਼ਪ੍ਰੀਤ ਕੌਰ): ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਜਾਰੀ ਤਾਜ਼ਾ ਕੀਮਤ ਮੁਤਾਬਕ ਅੱਜ , ਸ਼ਨੀਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ ਵਧ ਕੇ 1,47,000 ਰੁਪਏ ਹੋ ਗਈ, ਜਦੋਂ ਕਿ ਬੀਤੇ ਦਿਨ ਇਹ 1,45,000 ਰੁਪਏ ਸੀ। ਇਸ ਦੇ ਨਾਲ ਹੀ 22 ਕੈਰੇਟ ਸੋਨੇ ਦੀ ਕੀਮਤ ਵੀ ਵਧ ਕੇ 1,36,710 ਰੁਪਏ ਪ੍ਰਤੀ 10 ਗ੍ਰਾਮ ਹੋ ਗਈ, ਜੋ ਇਕ ਦਿਨ ਪਹਿਲਾਂ 1,34,850 ਰੁਪਏ ਸੀ। ਦੂਜੇ ਪਾਸੇ ਚਾਂਦੀ ਦੀ ਕੀਮਤ ‘ਚ ਵੀ ਤੇਜ਼ੀ ਦੇਖਣ ਨੂੰ ਮਿਲੀ।

ਅੱਜ, ਚਾਂਦੀ ਦੀ ਕੀਮਤ ਵਧ ਕੇ 2,31,200 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ, ਜਦੋਂ ਕਿ ਬੀਤੇ ਦਿਨ ਇਸ ਦੀ ਕੀਮਤ 2,30,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਸਰਾਫਾ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਉਤਰਾਅ-ਚੜ੍ਹਾਅ ਅਤੇ ਮੰਗ ਕਾਰਨ ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments