Home ਪੰਜਾਬ ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਪਤੀ-ਪਤਨੀ ਦੀ ਮੌਤ, 2 ਘੰਟੇ ਝਾੜੀਆਂ...

ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਪਤੀ-ਪਤਨੀ ਦੀ ਮੌਤ, 2 ਘੰਟੇ ਝਾੜੀਆਂ ‘ਚ ਪਏ ਰਹੇ

0

ਮਲੇਰਕੋਟਲਾ, 27, ਜੁਲਾਈ, 2026 (ਜਗਦੇਵ ਸਿੰਘ ਢਿੱਲੋ) : ਮਲੇਰਕੋਟਲਾ ਤੋਂ ਲੁਧਿਆਣਾ ਰੋਡ ‘ਤੇ ਸਥਿਤ ਪਿੰਡ ਕੁੱਪ ਰੋਹੀੜਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ 3 ਸਾਲ ਦਾ ਮਾਸੂਮ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਸੁਖਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਸੁਖਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਤਨੀ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਗੰਭੀਰ ਜ਼ਖ਼ਮੀ ਬੱਚੇ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

 

 

Exit mobile version