ਆਮ ਵੋਟਰਾਂ ਤੇ ਉਮੀਦਵਾਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਸ਼ਿਕਾਇਤਾਂ ਦੇ ਮੋਬਾਇਲ ਨੰਬਰ ਤੇ ਈਮੇਲ ਜਾਰੀ
ਪਟਿਆਲਾ, 25 ਨਵੰਬਰ, 2026 (ਗੁਰਮੀਤ ਸਿੰਘ ਤੁੰਗ ) : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਨਿਗਮ ਪਟਿਆਲਾ ਵਿਚ 30 ਵਾਰਡਾਂ ਦੀਆਂ 28.11.2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਮੁੜ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ ਅਧਿਕਾਰੀ ਡਾ. ਸੇਨੂੰ ਦੁੱਗਲ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਆਬਜ਼ਰਵਰ ਡਾ. ਸੇਨੂੰ ਦੁੱਗਲ ਨੇ ਅੱਜ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਦੀਪ ਬਾਵਾ ਨਾਲ ਬੈਠਕ ਕਰਕੇ ਚੋਣਾਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਆਬਜ਼ਰਵਰ ਨੇ ਨਗਰ ਨਿਗਮ ਦੇ 30 ਵਾਰਡਾਂ ਦੇ ਆਮ ਵੋਟਰਾਂ ਤੇ ਉਮੀਦਵਾਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਸ਼ਿਕਾਇਤਾਂ ਦੇ ਮੋਬਾਇਲ ਨੰਬਰ ‘ ਤੇ 96460-06027 ਅਤੇ ਈ-ਮੇਲ ਆਈ.ਡੀ. patialazp@gmail.com ਜਾਰੀ ਕੀਤੀ।ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਸਮੇਂ ਇਨ੍ਹਾਂ ਨੰਬਰਾਂ ਅਤੇ ਈਮੇਲ ‘ਤੇ ਨਗਰ ਨਿਗਮ ਦੀਆਂ ਮੁੜ ਚੋਣਾਂ 2026 ਬਾਬਤ ਸੰਪਰਕ ਕੀਤਾ ਜਾ ਸਕਦਾ ਹੈ। ਏ.ਡੀ.ਸੀ ਕੁਲਦੀਪ ਬਾਵਾ ਨੇ ਦੱਸਿਆ ਕਿ ਡਾ. ਸੇਨੂੰ ਦੁੱਗਲ ਮਿਤੀ 28 ਨਵੰਬਰ ਤੱਕ ਪਟਿਆਲਾ ਵਿਖੇ ਬਤੌਰ ਆਬਜ਼ਰਵਰ ਤਾਇਨਾਤ ਰਹਿਣਗੇ।






