ਪਟਿਆਲਾ, 29 ਜੁਲਾਈ, 2026 (ਦੀਪਕ ਦੱਤਾ) : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੀਪ ਨਗਰ, ਪਟਿਆਲਾ ਵਿੱਚ ਸੀਵਰ ਸਫਾਈ ਕਰਦੇ ਸਮੇਂ ਦੋ ਵਿਅਕਤੀਆਂ ਦੀ ਜਾਨ ਜਾਣ ਵਾਲੀ ਦੁਖਦਾਈ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਬੀਤੀ ਸ਼ਾਮ ਡਿਪਟੀ ਕਮਿਸ਼ਨਰ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦੇ ਹੋਏ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਤੇ ਸੀਨੀਅਰ ਆਈ ਏ ਐਸ ਅਧਿਕਾਰੀ ਮਿਸ ਸੋਨਮ ਨੂੰ ਵਿਸਥਾਰਤ ਤੱਥ-ਖੋਜ ਜਾਂਚ ਕਰਨ ਅਤੇ ਕਿਸੇ ਵੀ ਲਾਪਰਵਾਹੀ ਜਾਂ ਕੁਤਾਹੀ ਲਈ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਦੇ ਦਿੱਤੇ ਸਨ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਜਾਂਚ ਰਿਪੋਰਟ ਦੋ ਹਫ਼ਤਿਆਂ ਦੇ ਅੰਦਰ-ਅੰਦਰ ਜਮ੍ਹਾਂ ਕਰਵਾਈ ਜਾਵੇ ਤਾਂ ਜੋ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾ ਸਕੇ।








