Homeਪਟਿਆਲਾ ਅਪਡੇਟਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਆਈ ਸੀ ਆਈ ਸੀ ਆਈ...

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਆਈ ਸੀ ਆਈ ਸੀ ਆਈ ਬੈਂਕ ਦਾ ਪਲੇਸਮੈਂਟ ਕੈਂਪ

ICICI Bank Placement Camp Organised at District Employment and Enterprise Bureau, Patiala

ਪਟਿਆਲਾ, 11 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਵਿਖੇ ਮਿਤੀ 13 ਨਵੰਬਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸੀ ਆਈ ਸੀ ਆਈ ਬੈਂਕ ਦੇ ਨਿਯੋਜਕ ਵਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰਵਿੰਦਰਪਾਲ ਸਿੰਘ ਡਿਪਟੀ ਡਾਇਰੈਕਟਰ, ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਨੇ ਦੱਸਿਆ ਕਿ ਸੀ ਆਈ ਸੀ ਆਈ ਬੈਂਕ ਦੇ ਨਿਯੋਜਕ ਵਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਮਰਦ ਅਤੇ ਔਰਤਾਂ ਦੋਵੇਂ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ, ਉਮਰ 18 ਸਾਲ ਤੋਂ ਵੱਧ ਅਤੇ 25 ਸਾਲ ਤੋਂ ਘੱਟ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 13-11-2026 ਦਿਨ ਸ਼ੱਕਰਵਾਰ ਨੂੰ ਸਵੇਰੇ 10 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
RELATED ARTICLES
- Advertisment -
Google search engine
Google search engine
Google search engine

Most Popular

Recent Comments