ਵਾਸ਼ਿੰਗਟਨ, 23 ਅਕਤੂਬਰ 2026 (ਚੌਧਰੀ ਪ੍ਰਭਜੀਤ ਸਿੰਘ ) : ਅਮਰੀਕਾ ਵਿੱਚ ਡੋਨਲਡ ਟਰੰਪ ਦੀ ਸੱਤਾ ਵਿੱਚ ਵਾਪਸੀ ਤੋਂ ਬਾਅਦ ਇਮੀਗ੍ਰੇਸ਼ਨ ਨਿਯਮਾਂ ਨੂੰ ਲੈ ਕੇ ਵੱਡੀ ਕੜਕਾਈ ਦੇਖਣ ਨੂੰ ਮਿਲ ਰਹੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਖੁਲਾਸਾ ਕੀਤਾ ਹੈ ਕਿ ਪ੍ਰਸ਼ਾਸਨ ਨੇ ਇਤਿਹਾਸ ਵਿੱਚ ਸਭ ਤੋਂ ਤੇਜ਼ੀ ਨਾਲ ਕਾਰਵਾਈ ਕਰਦਿਆਂ 3 ਲੱਖ ਤੋਂ ਵੱਧ ਅਮਰੀਕੀ ਵੀਜ਼ੇ ਰੱਦ ਕਰ ਦਿੱਤੇ ਹਨ। ਵਿਦੇਸ਼ ਵਿਭਾਗ ਅਨੁਸਾਰ ਅਪਰਾਧਿਕ ਗਤੀਵਿਧੀਆਂ, ਧੋਖਾਧੜੀ ਅਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਬਣਨ ਵਾਲੇ ਵਿਦੇਸ਼ੀ ਨਾਗਰਿਕਾਂ ਪ੍ਰਤੀ ‘ਜ਼ੀਰੋ ਟੋਲਰੈਂਸ’ ਦੀ ਨੀਤੀ ਅਪਣਾਈ ਜਾ ਰਹੀ ਹੈ। ਸਰਕਾਰ ਵੱਲੋਂ ਚਲਾਈ ਗਈ ਇਸ ਸਖ਼ਤ ਮੁਹਿੰਮ ਅਤੇ ਨਵੀਆਂ ਨੀਤੀਆਂ ਕਾਰਨ ਕਾਨੂੰਨੀ ਇਮੀਗ੍ਰੇਸ਼ਨ ਮਨਜ਼ੂਰੀਆਂ ਵਿੱਚ ਵੀ ਲਗਭਗ 50 ਫ਼ੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।
