Homeਪੰਜਾਬਪੰਜਾਬ ਵਿੱਚ ‘ਮਹਾਂ ਹੜਤਾਲ’ ਦਾ ਅਸਰ, 4 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ...

ਪੰਜਾਬ ਵਿੱਚ ‘ਮਹਾਂ ਹੜਤਾਲ’ ਦਾ ਅਸਰ, 4 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ

Punjab Employees Observe Maha Hartal Over Pending DA Arrears and Allowances

ਚੰਡੀਗੜ੍ਹ, 27 ਅਗਸਤ 2026 (ਹਰਸ਼ਪ੍ਰੀਤ ਕੌਰ) : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਅੱਜ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਮਹਾਂ ਹੜਤਾਲ’ ਕੀਤੀ ਜਾ ਰਹੀ ਹੈ। ਇਸ ਹੜਤਾਲ ਵਿੱਚ ਸੂਬੇ ਦੇ ਕਰੀਬ 4 ਲੱਖ ਤੋਂ ਵੱਧ ਸਰਕਾਰੀ ਕਰਮਚਾਰੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਵੱਲੋਂ ਮੁੱਖ ਤੌਰ ’ਤੇ ਮਹਿੰਗਾਈ ਭੱਤੇ (DA) ਦੇ ਬਕਾਇਆ ਦੀ ਅਦਾਇਗੀ ਨਾ ਹੋਣ ਅਤੇ ਹੋਰ ਭੱਤਿਆਂ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜਤਾਇਆ ਜਾ ਰਿਹਾ ਹੈ। ਮਹਾਂ ਹੜਤਾਲ ਕਾਰਨ ਪੰਜਾਬ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਕਈ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਛੁੱਟੀ ਰਹਿਣ ਦੀ ਗੱਲ ਸਾਹਮਣੇ ਆ ਰਹੀ ਹੈ, ਜਿਸ ਕਾਰਨ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਵੀ ਇਸ ਹੜਤਾਲ ਦਾ ਪ੍ਰਭਾਵ ਝੱਲਣਾ ਪੈ ਸਕਦਾ ਹੈ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਦੂਜੇ ਪਾਸੇ, ਹੜਤਾਲ ਕਾਰਨ ਸਰਕਾਰੀ ਸੇਵਾਵਾਂ ਅਤੇ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments