Homeਪਟਿਆਲਾ ਅਪਡੇਟਪਟਿਆਲਾ ਵਿੱਚ ਨੌਜਵਾਨ ਨੂੰ ਕੁੱਤੇ ਦੇ ਪਿੰਜਰੇ ਵਿੱਚ ਬੰਦ ਕਰਕੇ ਕੁੱਟਣ ਦੀ...

ਪਟਿਆਲਾ ਵਿੱਚ ਨੌਜਵਾਨ ਨੂੰ ਕੁੱਤੇ ਦੇ ਪਿੰਜਰੇ ਵਿੱਚ ਬੰਦ ਕਰਕੇ ਕੁੱਟਣ ਦੀ ਵੀਡੀਓ ਵਾਇਰਲ, ਪੁਲਿਸ ਨੇ ਦਰਜ ਕੀਤੀ ਐਫ.ਆਈ.ਆਰ.

Police Register FIR After Video of Youth Allegedly Beaten Inside Dog Cage Goes Viral in Patiala

ਪਟਿਆਲਾ, 02 ਅਕਤੂਬਰ, 2026 (ਬਲਜੀਤ ਸਰਨਾ): ਪਟਿਆਲਾ ਵਿੱਚ ਇੱਕ ਵਿਅਕਤੀ ਨੂੰ ਕਥਿਤ ਤੌਰ ’ਤੇ ਕੁੱਤੇ ਦੇ ਪਿੰਜਰੇ ਵਿੱਚ ਬੰਦ ਕਰਕੇ ਉਸ ਨਾਲ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਜਾਣਕਾਰੀ ਦਿੰਦਿਆਂ ਐਸ.ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਇਹ ਘਟਨਾ ਪਿਛਲੇ ਹਫ਼ਤੇ ਦੀ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ, ਜੋ ਟਿੱਪਰ ਚਾਲਕ ਦੱਸਿਆ ਜਾ ਰਿਹਾ ਹੈ।

ਪੁਲਿਸ ਦੇ ਅਨੁਸਾਰ, ਪ੍ਰਿੰਸ ਦਾ ਟਿੱਪਰ ਰੋਪੜ ਵਿੱਚ ਹਾਦਸਾਗ੍ਰਸਤ ਹੋ ਗਿਆ ਸੀ। ਇਸ ਤੋਂ ਬਾਅਦ ਟਿੱਪਰ ਮਾਲਕ ਵੱਲੋਂ ਕਥਿਤ ਤੌਰ ’ਤੇ ਪ੍ਰਿੰਸ ਨੂੰ ਅਗਵਾ ਕਰਕੇ ਉਸ ਨਾਲ ਕੁੱਟਮਾਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਐਸ.ਪੀ. ਮੋਹਿਤ ਅਗਰਵਾਲ ਅਨੁਸਾਰ, ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐਫ.ਆਈ.ਆਰ. ਨੰਬਰ 211, ਮਿਤੀ 1 ਅਕਤੂਬਰ 2026 ਨੂੰ ਦਰਜ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ਵਿੱਚ ਧਾਰਾ 140(2), 127(2), 191(3), 190, 115(2) ਅਤੇ 351(2) ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments