Homeਪਟਿਆਲਾ ਅਪਡੇਟਦੁਨੀਆਂ ਵਿੱਚ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਸ਼ਬਦ ਗੁਰੂ...

ਦੁਨੀਆਂ ਵਿੱਚ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਸ਼ਬਦ ਗੁਰੂ ਦੇ ਰੂਪ ਵਿੱਚ ਗੁਰਤਾਗੱਦੀ ਪ੍ਰਾਪਤ ਹੈ : ਪ੍ਰੋ.  ਬਡੂੰਗਰ 

Sri Guru Granth Sahib Ji Alone Holds the Eternal Guruship as 'Shabad Guru': Prof. Badungar

ਪਟਿਆਲਾ, 11 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਸਮੂਹ ਖਾਲਸਾ ਪੰਥ ਅਤੇ ਨਾਨਕ ਨਾਮ ਲੇਵਾ ਸਿੱਖ ਸ਼ਰਧਾਲੂ ਸੰਗਤਾਂ ਨੂੰ ਜਾਗਤਿ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 319ਵੇਂ ਗੁਰਤਾ ਗੱਦੀ ਦਿਵਸ ਦੀ ਮੁਬਾਰਕਵਾਦ ਦਿੰਦਿਆਂ ਹੋਇਆਂ ਦੱਸਿਆ ਕਿ ਵਿਸ਼ਵ ਵਿੱਚ ਤਕਰੀਬਨ 500 ਧਰਮ ਹਨ ਅਤੇ ਸਭ ਦੇ ਹੀ ਆਪਣੇ-ਆਪਣੇ ਧਾਰਮਿਕ ਗ੍ਰੰਥ ਹਨ, ਪ੍ਰੰਤੂ ਕਿਸੇ ਵੀ ਧਾਰਮਿਕ ਗ੍ਰੰਥ ਨੂੰ ਗੁਰਤਾ ਗੱਦੀ ਪ੍ਰਾਪਤ ਨਹੀਂ ਹੈ। ਉਹਨਾਂ ਕਿਹਾ ਕਿ  ਕੇਵਲ ਤੇ ਕੇਵਲ ਸਿੱਖ ਧਰਮ ਹੀ ਦੁਨੀਆਂ ਦਾ ਇੱਕ ਨਿਵੇਕਲਾ ਧਰਮ ਹੈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਦੇ ਰੂਪ ਵਿੱਚ ਗੁਰਤਾ ਗੱਦੀ ਪ੍ਰਾਪਤ ਹੈ, ਸ਼ਬਦ ਸਦੀਵੀ ਹੈ, ਸ਼ਬਦ ਪਾਰਬ੍ਰਹਮ ਪ੍ਰਮੇਸ਼ਰ ਦਾ ਹੀ ਰੂਪ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਉਪਮਾ ਅਤੇ ਵਡਿਆਈ ਅਪਰੰਮਪਾਰ ਹੈ। ਉਹਨਾਂ ਕਿਹਾ ਕਿ ਇਹ ਪਵਿੱਤਰ ਧਾਰਮਿਕ ਗ੍ਰੰਥ ਸ਼ਬਦ ਗੁਰੂ ਦੇ ਰੂਪ ਵਿੱਚ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ ਰਹਿਬਰ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪੰਜਾਬ ਤੋਂ ਬਾਹਰਲੇ ਵੱਖ-ਵੱਖ ਪ੍ਰਾਂਤਾਂ ਜਾਤਾਂ ਵਾਲੇ 15 ਭਗਤਾਂ, ਮਹਾਂਪੁਰਸ਼ਾਂ ਅਤੇ 11 ਭੱਟਾਂ ਦੀ ਬਾਣੀ ਸ਼ਾਮਲ ਹੈ। ਇਹ ਪਾਵਨ ਗ੍ਰੰਥ ਮਨੁੱਖੀ ਏਕਤਾ ਦਾ ਪ੍ਰਤੀਕ ਹੈ। ਪ੍ਰੋ: ਬਡੂੰਗਰ ਨੇ ਆਪਣੇ ਦਿਲ ਦੀਆਂ ਗਹਿਰਾਈਆਂ ਵਿੱਚੋਂ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਨਤਮਸਤਕ ਹੁੰਦਿਆਂ ਹੋਇਆਂ ਕਿਹਾ ਕਿ ਆਓ ! ਜਗਤ ਜਲੰਦੇ ਤੋਂ ਪਾਰ ਉਤਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੀਏ ਅਤੇ ਆਪਣਾ ਲੋਕ ਸੁਖੀ, ਪਰਲੋਕ ਸੁਹੇਲਾ ਬਣਾ ਲਈਏ।
RELATED ARTICLES
- Advertisment -
Google search engine
Google search engine
Google search engine

Most Popular

Recent Comments