Home ਮਨੋਰੰਜਨ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’...

ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

Sidhu Moose Wala’s ‘Sign to God’ Show Postponed Amid Punjab Tensions; Neeru Bajwa Also Halts ‘Thapi’ Screenings Following Parminder Singh Jhotta’s Death.

0

ਮਾਨਸਾ, 19 ਅਕਤੂਬਰ, 2026 (ਹਰਸ਼ਪ੍ਰੀਤ ਕੌਰ): ਪੰਜਾਬ ਵਿੱਚ ਮੌਜੂਦਾ ਤਣਾਅਪੂਰਨ ਹਾਲਾਤ ਅਤੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਲੋਕਾਂ ਵਿੱਚ ਪਾਏ ਜਾ ਰਹੇ ਰੋਸ ਦੇ ਮੱਦੇਨਜ਼ਰ, ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਸ਼ੋਅ 19 ਅਕਤੂਬਰ ਨੂੰ ਹੋਣਾ ਸੀ ਅਤੇ ਇਸ ਦੀਆਂ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਸਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਸੰਦੇਸ਼ ਰਾਹੀਂ ਸ਼ੋਅ ਮੁਲਤਵੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਉਨ੍ਹਾਂ ਲਈ ਆਪਣੇ ਪੁੱਤਰ ਵਾਂਗ ਸੀ ਅਤੇ ਉਸ ਦੀ ਮੌਤ ਨੇ ਉਨ੍ਹਾਂ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ। ਉਨ੍ਹਾਂ ਅਨੁਸਾਰ, ਪੰਜਾਬ ਅਤੇ ਮਾਨਸਾ ਦੇ ਮੌਜੂਦਾ ਹਾਲਾਤ ਨੂੰ ਪਹਿਲ ਦਿੰਦਿਆਂ ਇਹ ਫੈਸਲਾ ਲਿਆ ਗਿਆ ਹੈ।

ਬਲਕੌਰ ਸਿੰਘ ਨੇ ਕੈਲਗਰੀ ਅਤੇ ਅਮਰੀਕਾ ਵਿੱਚ ਰਹਿੰਦੇ ਆਪਣੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਤੋਂ ਸ਼ੋਅ ਵਿੱਚ ਸ਼ਾਮਲ ਨਾ ਹੋ ਸਕਣ ਲਈ ਮੁਆਫ਼ੀ ਮੰਗੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਸ਼ੋਅ ਨਾਲ ਵਾਪਸੀ ਕਰਨਗੇ ਅਤੇ ਇਸ ਨੂੰ ਪਹਿਲਾਂ ਨਾਲੋਂ ਵੀ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਨਗੇ। ਇਸੇ ਦੌਰਾਨ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਵੀ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਆਪਣੀ ਫ਼ਿਲਮ ‘ਥਾਪੀ’ ਦੀ ਸਕ੍ਰੀਨਿੰਗ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ਿਲਮ 16 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਅਦਾਕਾਰਾ ਨੇ ਕਿਹਾ ਕਿ ਉਹ ਅੱਜ ਜੋ ਵੀ ਹਨ, ਪੰਜਾਬ ਦੀ ਬਦੌਲਤ ਹਨ ਅਤੇ ਹਾਲਾਤ ਸੁਧਰਨ ਤੋਂ ਬਾਅਦ ਹੀ ਫ਼ਿਲਮ ਦੁਬਾਰਾ ਦਿਖਾਈ ਜਾਵੇਗੀ। ਦੋਵਾਂ ਕਲਾਕਾਰਾਂ ਦੇ ਇਨ੍ਹਾਂ ਫੈਸਲਿਆਂ ਨੂੰ ਪੰਜਾਬ ਦੇ ਮੌਜੂਦਾ ਮਾਹੌਲ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

 

Exit mobile version