Home ਪਟਿਆਲਾ ਅਪਡੇਟ ਸ਼੍ਰੀ ਕਾਲੀ ਮਾਤਾ ਮੰਦਿਰ ਨੇੜੇ ਨਵੇਂ ਟਿਊਬਵੈੱਲ ਦਾ ਆਗਾਜ਼: ਇਲਾਕਾ ਵਾਸੀਆਂ ਨੂੰ...

ਸ਼੍ਰੀ ਕਾਲੀ ਮਾਤਾ ਮੰਦਿਰ ਨੇੜੇ ਨਵੇਂ ਟਿਊਬਵੈੱਲ ਦਾ ਆਗਾਜ਼: ਇਲਾਕਾ ਵਾਸੀਆਂ ਨੂੰ ਮਿਲੇਗੀ ਪੀਣ ਵਾਲੇ ਸਾਫ਼ ਪਾਣੀ ਦੀ ਬਿਹਤਰ ਸਹੂਲਤ

New tubewell inaugurated near Shri Kali Mata Mandir to improve drinking water supply

0

ਪਟਿਆਲਾ, 19 ਅਗਸਤ, 2026 (ਦੀਪਕ ਦੱਤਾ) : ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਦੇ ਨਜ਼ਦੀਕ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਨਗਰ ਨਿਗਮ ਵੱਲੋਂ ਨਵਾਂ ਟਿਊਬਵੈੱਲ ਲਗਵਾਇਆ ਗਿਆ। ਇਸ ਨਵੇਂ ਟਿਊਬਵੈੱਲ ਦਾ ਸ਼ੁਭ ਆਰੰਭ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਮ ਦੇ ਐਸ.ਈ. (ਨਿਗਰਾਨ ਇੰਜੀਨੀਅਰ) ਰਜਿੰਦਰ ਚੋਪੜਾ ਅਤੇ ਜੇ.ਈ. (ਜੂਨੀਅਰ ਇੰਜੀਨੀਅਰ) ਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਵਾਸੀਆਂ ਦੀ ਮੌਜੂਦਗੀ ਵਿੱਚ ਕੀਤਾ।

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਮੁੱਖ ਤਰਜੀਹ ਹੈ। ਸ਼੍ਰੀ ਕਾਲੀ ਮਾਤਾ ਮੰਦਿਰ ਦੇ ਆਸ-ਪਾਸ ਦੇ ਖੇਤਰ ਵਿੱਚ ਪਾਣੀ ਦੇ ਪ੍ਰੈਸ਼ਰ ਅਤੇ ਸਪਲਾਈ ਨੂੰ ਦਰੁਸਤ ਕਰਨ ਲਈ ਲੰਬੇ ਸਮੇਂ ਤੋਂ ਨਵੇਂ ਟਿਊਬਵੈੱਲ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਇਸ ਟਿਊਬਵੈੱਲ ਦੇ ਚਾਲੂ ਹੋਣ ਨਾਲ ਆਸ-ਪਾਸ ਦੇ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਹੋ ਜਾਵੇਗੀ। ਮੇਅਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਾਟਰ ਸਪਲਾਈ ਲਾਈਨਾਂ ਦੀ ਨਿਯਮਿਤ ਦੇਖਭਾਲ ਯਕੀਨੀ ਬਣਾਈ ਜਾਵੇ ਤਾਂ ਜੋ ਗਰਮੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਨਾਲ-ਨਾਲ ਹਰ ਨਾਗਰਿਕ ਤੱਕ ਸਾਫ਼ ਪਾਣੀ ਪਹੁੰਚਾਉਣ ਲਈ ਨਿਗਮ ਲਗਾਤਾਰ ਯਤਨਸ਼ੀਲ ਹੈ।

Exit mobile version