Homeਪਟਿਆਲਾ ਅਪਡੇਟਪਟਿਆਲਾ-ਦੇਵੀਗੜ੍ਹ ਰੋਡ ’ਤੇ ਬੇਅਦਬੀ ਦੀ ਘਟਨਾ, ਸੜਕ ’ਤੇ ਗੁਟਕਾ ਸਾਹਿਬ ਦੇ ਪੰਨੇ...

ਪਟਿਆਲਾ-ਦੇਵੀਗੜ੍ਹ ਰੋਡ ’ਤੇ ਬੇਅਦਬੀ ਦੀ ਘਟਨਾ, ਸੜਕ ’ਤੇ ਗੁਟਕਾ ਸਾਹਿਬ ਦੇ ਪੰਨੇ ਬਿਖਰੇ ਮਿਲੇ

ਪਟਿਆਲਾ, 24 ਸਤੰਬਰ 2026 (ਬਲਜੀਤ ਸਰਨਾ): ਪਟਿਆਲਾ ਵਿੱਚ ਗੁਟਕਾ ਸਾਹਿਬ ਦੇ ਪੰਨੇ ਬਿਖਰੇ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ-ਦੇਵੀਗੜ੍ਹ ਰੋਡ ’ਤੇ ਪੰਨੇ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਬੀਤੀ ਰਾਤ ਘਟਨਾ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ। ਵੀਡੀਓ ਪੁਲਿਸ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਟਾਫ ਵੀ ਮੌਕੇ ’ਤੇ ਪਹੁੰਚਿਆ ਅਤੇ ਬਿਖਰੇ ਹੋਏ ਪੰਨਿਆਂ ਨੂੰ ਇਕੱਠਾ ਕਰਕੇ ਆਪਣੇ ਕਬਜ਼ੇ ਵਿੱਚ ਲਿਆ। ਬਾਅਦ ਵਿੱਚ ਪੰਨਿਆਂ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪਹੁੰਚਾਇਆ ਗਿਆ।

ਪਟਿਆਲਾ ਦੇ ਡੀਐੱਸਪੀ ਦਿਹਾਤੀ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੋਸ਼ਲ ਮੀਡੀਆ ਰਾਹੀਂ ਵਾਇਰਲ ਹੋਈ ਵੀਡੀਓ ਬਾਰੇ ਜਾਣਕਾਰੀ ਮਿਲੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਡੀਐੱਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਘਟਨਾ ਸਬੰਧੀ ਸੰਭਾਵਿਤ ਤੌਰ ’ਤੇ ਜਾਣਕਾਰੀ ਰੱਖਣ ਵਾਲੇ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਨਾਲ ਸਬੰਧਤ ਗ੍ਰੰਥੀ ਸਿੰਘ ਨੂੰ ਵੀ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਲਿਜਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਲਈ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਜਾਂਚ ਲਗਾਤਾਰ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments