ਪਟਿਆਲਾ, 16 ਅਗਸਤ, 2026 (ਹਰਸ਼ਪ੍ਰੀਤ ਕੌਰ) : ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਪੂਰੇ ਅਨੁਸ਼ਾਸਨ ਨਾਲ ਰਾਸ਼ਟਰੀ ਗਾਨ ਦੀ ਪੇਸ਼ਕਾਰੀ ਕੀਤੀ ਗਈ ਅਤੇ ਪੁਲਿਸ ਤੇ ਨਿਗਮ ਅਧਿਕਾਰੀਆਂ ਵੱਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਗਿਆ। ਸਮਾਗਮ ਦੌਰਾਨ ਨਿਗਮ ਦੀਆਂ ਬਿਹਤਰ ਸੇਵਾਵਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਤੋਂ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜਿਲ੍ਹਾ ਪ੍ਰਧਾਨ ਨਵਲਦੀਪ ਸਿੰਘ, ਸ਼ਿਵਰਾਜ ਸਿੰਘ ਵਿਰਕ ਜਰਨਲ ਸੈਕਟਰੀ ਪੰਜਾਬ ਯੂਥ, ਜਸਬੀਰ ਗਾਂਧੀ ਸੀਨੀਅਰ ਆਪ ਆਗੂ, ਰਾਜਿੰਦਰ ਮੋਹਨ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਐਸ ਸੀ ਵਿੰਗ ਮੈਂਬਰ ਅਤੇ ਹੋਰ ਆਪ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਇਸ ਮੌਕੇ ਨਗਰ ਨਿਗਮ ਤੋਂ ਡਿਪਟੀ ਮੇਅਰ ਜਗਦੀਪ ਜੱਗਾ, ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਜੁਆਇੰਟ ਕਮਿਸ਼ਨਰ ਰਵਦੀਪ ਸਿੰਘ, ਸੁਪਰਡੈਂਟ ਰਣਜੀਤਾ ਚਾਵਲਾ, ਭੁਪਿੰਦਰ ਸਿੰਘ ਗੁਰਇਕਬਾਲ ਸਿੰਘ ਕੌਂਸਲਰ, ਗਿਆਨ ਚੰਦ ਕੌਂਸਲਰ ਅਤੇ ਹੋਰ ਕੌਂਸਲਰ ਸਾਹਿਬਾਨ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਕੋਆਰਡੀਨੇਟਰ, ਨਿਗਮ ਅਧਿਕਾਰੀ, ਕਰਮਚਾਰੀ, ਸਕੂਲੀ ਵਿਦਿਆਰਥੀ, ਅਧਿਆਪਕ ਅਤੇ ਵੱਡੀ ਗਿਣਤੀ ‘ਚ ਸ਼ਹਿਰ ਵਾਸੀ ਮੌਜੂਦ ਸਨ। ਸਮਾਗਮ ਦੌਰਾਨ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਸਾਂਝੇ ਤੌਰ ‘ਤੇ ਆਖਿਆ ਕਿ ਇਹ ਆਜ਼ਾਦੀ ਸਾਨੂੰ ਅਣਗਿਣਤ ਦੇਸ਼ ਭਗਤਾਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਨਸੀਬ ਹੋਈ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਆਪਣੇ ਸੰਵਿਧਾਨਕ ਫ਼ਰਜ਼ਾਂ ਪ੍ਰਤੀ ਸੁਚੇਤ ਹੋਣ ਅਤੇ ਦੇਸ਼ ਦੀ ਤਰੱਕੀ ਵਿੱਚ ਇਮਾਨਦਾਰੀ ਨਾਲ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਨਿਗਮ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਨਾਲ ਲੋਕ ਸੇਵਾ ਕਰਨ ਲਈ ਧੰਨਵਾਦ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਪਟਿਆਲਾ ਨੂੰ ਸਾਫ਼-ਸੁਥਰਾ, ਹਰਾ-ਭਰਾ, ਸੁੰਦਰ ਅਤੇ ਨੰਬਰ ਇੱਕ ਸ਼ਹਿਰ ਬਣਾਉਣ ਵਿੱਚ ਨਗਰ ਨਿਗਮ ਦਾ ਪੂਰਾ ਸਾਥ ਦੇਣ ਦੀ ਅਪੀਲ ਕੀਤੀ।