Homeਸਪੋਰਟਸਓਲੰਪਿਕ ਦੇ ਅੱਧੇ ਖੇਡਾਂ ਵਿੱਚ ਵੀ ਹਿੱਸਾ ਨਹੀਂ ਲੈਂਦੇ ਭਾਰਤੀ, ਭਾਗੀਦਾਰੀ ਵਧਾਉਣ...

ਓਲੰਪਿਕ ਦੇ ਅੱਧੇ ਖੇਡਾਂ ਵਿੱਚ ਵੀ ਹਿੱਸਾ ਨਹੀਂ ਲੈਂਦੇ ਭਾਰਤੀ, ਭਾਗੀਦਾਰੀ ਵਧਾਉਣ ਦੀ ਲੋੜ: ਪੀਐੱਮ ਮੋਦੀ

PM Modi Calls for Wider Indian Participation in Olympic Sports

ਨਵੀਂ ਦਿੱਲੀ, 27 ਅਗਸਤ, 2026 (ਹਰਸ਼ਪ੍ਰੀਤ ਕੌਰ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਓਲੰਪਿਕ ਵਿੱਚ ਬਿਹਤਰ ਪ੍ਰਦਰਸ਼ਨ ਲਈ ਉਨ੍ਹਾਂ ਖੇਡਾਂ ਵਿੱਚ ਵੀ ਆਪਣੀ ਭਾਗੀਦਾਰੀ ਵਧਾਉਣੀ ਪਵੇਗੀ, ਜਿਨ੍ਹਾਂ ਵਿੱਚ ਦੇਸ਼ ਹੁਣ ਤੱਕ ਜ਼ਿਆਦਾ ਹਿੱਸਾ ਨਹੀਂ ਲੈਂਦਾ। ਉਨ੍ਹਾਂ ਕਿਹਾ ਕਿ ਸਿਰਫ਼ ਤਮਗੇ ਜਿੱਤਣਾ ਹੀ ਭਾਰਤ ਦੇ ਖੇਡ ਵਿਜ਼ਨ ਦਾ ਟੀਚਾ ਨਹੀਂ ਹੈ, ਸਗੋਂ ਖੇਡਾਂ ਨੂੰ ਰਾਸ਼ਟਰ ਨਿਰਮਾਣ ਦਾ ਮਹੱਤਵਪੂਰਨ ਹਿੱਸਾ ਬਣਾਉਣਾ ਵੀ ਜ਼ਰੂਰੀ ਹੈ। ‘ਖੇਲੋ ਇੰਡੀਆ ਡਾਇਲਾਗ – ਖੇਡ ਦੀ ਗੱਲ, ਪੀਐੱਮ ਦੇ ਨਾਲ’ ਪ੍ਰੋਗਰਾਮ ਨੂੰ ਵਰਚੁਅਲ ਮਾਧਿਅਮ ਰਾਹੀਂ ਸੰਬੋਧਨ ਕਰਦਿਆਂ ਪੀਐੱਮ ਮੋਦੀ ਨੇ ਦੇਸ਼ ਦੇ ਵੱਖ-ਵੱਖ ਸਥਾਨਾਂ ’ਤੇ ਇਕੱਠੇ ਹੋਏ ਖਿਡਾਰੀਆਂ, ਵਿਦਿਆਰਥੀਆਂ ਅਤੇ ਵਲੰਟੀਅਰਾਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਓਲੰਪਿਕ ਸਫਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਖੇਡਾਂ ਵਿੱਚ ਵਿਆਪਕ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਖਿਡਾਰੀਆਂ ਨੂੰ ਨਵੀਆਂ ਖੇਡਾਂ ਅਤੇ ਮੁਕਾਬਲਿਆਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਪੀਐੱਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਜ਼ੋਰ ਦਿੰਦਿਆਂ ਕਿਹਾ ਕਿ ਖੇਡਾਂ ਸਿਰਫ਼ ਤਮਗੇ ਹਾਸਲ ਕਰਨ ਦਾ ਸਾਧਨ ਨਹੀਂ ਹਨ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੀ ਸਮਰੱਥਾ ਵਿਕਸਿਤ ਕਰਨ ਦੇ ਨਾਲ-ਨਾਲ ਦੇਸ਼ ਦੇ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments