Homeਪੰਜਾਬਨੌਜਵਾਨਾਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਵਿਰਸੇ ਨਾਲ ਜੋੜਨ ਲਈ ਭਾਸ਼ਾ ਵਿਭਾਗ...

ਨੌਜਵਾਨਾਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਵਿਰਸੇ ਨਾਲ ਜੋੜਨ ਲਈ ਭਾਸ਼ਾ ਵਿਭਾਗ ਦੇ ਉਪਰਾਲੇ ਸ਼ਲਾਘਾਯੋਗ- ਐਸ.ਡੀ.ਐਮ

SDM commends efforts to inspire youth to embrace Punjabi language, literature and cultural heritage.

ਭਾਸ਼ਾ ਵਿਭਾਗ ਵੱਲੋਂ, ਸਾਹਿਤ, ਸੱਭਿਆਚਾਰ ਅਤੇ ਇਤਿਹਾਸ ਵਿੱਚ ਰੁਚੀ ਪੈਦਾ ਕਰਨ ਲਈ ਵੱਖ ਵਿਸ਼ਿਆਂ ਤੇ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) :  ਜ਼ਿਲ੍ਹਾ ਭਾਸ਼ਾ ਦਫਤਰ ਵਲੋਂ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਇਤਿਹਾਸ ਵਿੱਚ ਰੁਚੀ ਪ੍ਰਫੁੱਲਿਤ ਕਰਨ ਲਈ ਕੀਤੇ ਜਾਣ ਵਾਲੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਇਸ ਦੌਰ ਵਿੱਚ ਭਾਸ਼ਾ ਦੇ ਕੌਸ਼ਲ ਦੀ ਨਿਪੁੰਨਤਾ ਦੇ ਪੱਖੋਂ ਇਨ੍ਹਾਂ ਦੀ ਸਾਰਥਿਕਤਾ ਹੋਰ ਵੀ ਵੱਧ ਜਾਂਦੀ ਹੈ। ਇਹ ਪ੍ਰਗਟਾਵਾ ਐਸ ਡੀ ਐਮ ਫ਼ਤਹਿਗੜ੍ਹ ਸਾਹਿਬ ਕਰੁਨ ਗੁਪਤਾ ਨੇ ਭਾਸ਼ਾ ਵਿਭਾਗ ਵੱਲੋਂ ਸਥਾਨਕ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਪੰਜਾਬੀ ਸਾਹਿਤ ਅਤੇ ਵਿਰਸੇ ਨਾਲ਼ ਸਬੰਧਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਸੰਬੋਧਨ ਕਰਦੇ ਕੀਤਾ। ਐਸ ਡੀ ਐਮ ਨੇ ਕਿਹਾ ਕਿ ਅਜਿਹੇ ਮੁਕਾਬਲੇ ਜਿੱਥੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਵਿਦਿਆਰਥੀਆਂ ਦੀ ਸਾਂਝ ਪੈਦਾ ਕਰਦੇ ਹਨ ਉੱਥੇ ਹੀ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਦਾ ਸੰਚਾਰ ਵੀ ਕਰਦੇ ਹਨ। ਇਸ ਮੌਕੇ ਉਹਨਾਂ ਜੇਤੂ ਵਿਦਿਆਰਥੀਆਂ ਨੂੰ  ਇਨਾਮ ਵਜੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਵੀ ਵੰਡੇ।

ਖੋਜ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ਼ ਹਿੱਸਾ ਲਿਆ। ਓਹਨਾ ਦੱਸਿਆ ਕਿ ਵਰਗ ਓ ਵਿੱਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ, ਵਰਗ ਅ ਵਿੱਚ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।  ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਮੁਕਾਬਲਿਆਂ ਵਿੱਚ ਓ-ਵਰਗ ਵਿੱਚ ਗੋਬਿੰਦਗੜ੍ਹ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀ ਮਨਸੁੱਖ ਸਿੰਘ ਨੇ ਪਹਿਲਾ ਸਥਾਨ, ਅਸ਼ੋਕਾ ਪਬਲਿਕ ਸਕੂਲ ਦੀ ਵਿਦਿਆਰਥਣ ਜਪਕੀਰਤ ਕੌਰ ਨੇ ਦੂਜਾ ਸਥਾਨ ਅਤੇ ਸਰਕਾਰੀ ਮਿਡਲ ਸਕੂਲ, ਰੈਲੀ ਦੀ ਵਿਦਿਆਰਥਣ ਜਸਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਵਰਗ-ਅ ਵਿੱਚ ਬਾਬਾ ਜੋਰਾਵਰ ਸਿੰਘ ਬਾਬਾ ਫਤਹ ਸਿੰਘ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਮੁਹੰਮਦ ਆਬਿਦ ਨੇ ਪਹਿਲਾ ਸਥਾਨ, ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਮੁਹੰਮਦ ਆਦਿਲ ਨੇ ਦੂਜਾ ਸਥਾਨ ਅਤੇ ਸ.ਕੰ.ਸ.ਸੀ.ਸੈ.ਸਕੂਲ ਮੰਡੀ ਗੋਬਿੰਦਗੜ੍ਹ ਦੀ ਵਿਦਿਆਰਥਣ ਅਵਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਓਹਨਾ ਦੱਸਿਆ ਕਿ ਦੋਵੇਂ ਵਰਗਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨਵੰਬਰ ਵਿੱਚ ਹੋਣ ਵਾਲੇ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਗੇ। ਇਸ ਮੌਕੇ  ਲੈਕਚਰਾਰ ਕੰਵਲਜੀਤ ਸਿੰਘ ਸੋਹੀ,  ਲੈਕਚਰਾਰ ਕੁਲਦੀਪ ਸਿੰਘ ਦੀਪ, ਰਾਜ ਕੁਮਾਰ, ਕਵਲਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments