Home ਪਟਿਆਲਾ ਅਪਡੇਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਅਲਕਾ ਸਰੀਨ ਵੱਲੋਂ ਕੇਂਦਰੀ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਅਲਕਾ ਸਰੀਨ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

Punjab and Haryana High Court Justice Alka Sarin conducts an inspection of Central Jail, Patiala.

0
ਪਟਿਆਲਾ, 13 ਸਤੰਬਰ, 2026 (ਛਤਰਪਾਲ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਅਲਕਾ ਸਰੀਨ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕਰਕੇ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ, ਜਸਟਿਸ ਅਲਕਾ ਸਰੀਨ ਨੇ ਮਹਿਲਾ ਵਾਰਡ, ਕ੍ਰੈਚ-ਕਮ-ਹੁਨਰ ਵਿਕਾਸ ਕੇਂਦਰ, ਜੇਲ੍ਹ ਫੈਕਟਰੀ, ਆਈ.ਟੀ.ਆਈ., ਕਲਾਸ ਰੂਮ, ਜੇਲ੍ਹ ਹਸਪਤਾਲ, ਕਾਨੂੰਨੀ ਸਹਾਇਤਾ ਕਮਰਾ, ਜੇਲ੍ਹ ਨਰਸਰੀ, ਵੀ.ਸੀ. ਰੂਮ, ਸਾਂਝੀ ਰਸੋਈ ਅਤੇ ਹਾਈ ਸਕਿਓਰਿਟੀ ਜ਼ੋਨ ਦਾ ਦੌਰਾ ਕੀਤਾ ਅਤੇ ਇਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਕੰਮਕਾਜ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਕੈਦੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸਿਹਤ ਸੰਭਾਲ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਪੁੱਛ-ਗਿੱਛ ਕੀਤੀ।

ਜਸਟਿਸ ਅਲਕਾ ਸਰੀਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੈਦੀਆਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਸਾਰੀਆਂ ਸਹੂਲਤਾਂ ਮਿਲਣ ਅਤੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇ। ਉਨ੍ਹਾਂ ਨੇ ਜੇਲ੍ਹ ਵਿੱਚ ਭਲਾਈ ਉਪਾਵਾਂ ਦੀ ਵੀ ਸਮੀਖਿਆ ਕੀਤੀ ਅਤੇ ਜੇਲ੍ਹ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਨਿਰੀਖਣ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਵਤਾਰ ਸਿੰਘ ਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਸ਼ਿਲਪੀ ਗੁਪਤਾ ਵੀ ਮੌਜੂਦ ਸਨ।ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਮਾਣਯੋਗ ਜੱਜ ਅਲਕਾ ਸਰੀਨ ਨੂੰ ਜੇਲ੍ਹ ਦੇ ਸਮੁੱਚੇ ਕੰਮਕਾਜ, ਸੁਰੱਖਿਆ ਪ੍ਰਬੰਧਾਂ, ਸਿਹਤ ਸਹੂਲਤਾਂ, ਕਿੱਤਾਮੁਖੀ ਗਤੀਵਿਧੀਆਂ ਅਤੇ ਕੈਦੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।

Exit mobile version