ਫ਼ਤਹਿਗੜ੍ਹ ਸਾਹਿਬ, 04 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਡਾ ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮਾਤਾ ਗੁਜ਼ਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਿਤ ਹੋਣ ਵਾਲੇ ਵੱਖ-ਵੱਖ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਦਾ ਸਾਂਝਾ ਨਿਰੀਖਣ ਕੀਤਾ ਗਿਆ।

ਇਸ ਦੌਰਾਨ ਅਧਿਕਾਰੀਆਂ ਵੱਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਵਿਖੇ ਸੁਰੱਖਿਆ ਪ੍ਰਬੰਧਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਅਗਾਊਂ ਤਿਆਰੀਆਂ ਬੇਹੱਦ ਜ਼ਰੂਰੀ ਹਨ। ਇਸ ਸਾਂਝੇ ਨਿਰੀਖਣ ਦੌਰਾਨ ਐਸ ਡੀ ਐਮ ਫ਼ਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ, ਐਸ ਡੀ ਐਮ ਬੱਸੀ ਪਠਾਣਾ ਦੀਪਜੋਤ ਕੌਰ, ਐਸ ਡੀ ਐਮ ਅਮਲੋਹ ਹਰਵੀਰ ਕੌਰ, ਡੀ ਐਸ ਪੀ ਕੁਲਬੀਰ ਸਿੰਘ, ਡੀ ਐਸ ਪੀ ਹਿਤੇਸ਼ ਕੌਸ਼ਿਕ , ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ ਅਤੇ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।






