ਮੂਨਕ/ ਸੰਗਰੂਰ, 23 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੂਨਕ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਜਾਂਚ ਮੁਹਿੰਮ ਦੌਰਾਨ ਸਕੂਲੀ ਵਾਹਨਾਂ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ ਕੁੱਲ 4 ਚਲਾਨ ਕੱਟੇ ਗਏ। ਇਸ ਚੈਕਿੰਗ ਮੁਹਿੰਮ ਵਿੱਚ ਪੁਲਿਸ ਵਿਭਾਗ ਵੱਲੋਂ ਸਹਾਇਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ਰਾਮ ਪ੍ਰਤਾਪ, ਸਿੱਖਿਆ ਵਿਭਾਗ ਵੱਲੋਂ ਗੁਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਵੱਲੋਂ ਰੁਪਿੰਦਰ ਸਿੰਘ ਅਤੇ ਅਮਨਦੀਪ ਸਿੰਘ ਨੇ ਸ਼ਮੂਲੀਅਤ ਕੀਤੀ। ਟੀਮ ਵੱਲੋਂ ਸਕੂਲੀ ਵਾਹਨਾਂ ਦੇ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ ਅਤੇ ਸਕੂਲ ਪ੍ਰਬੰਧਕਾਂ ਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਨੂੰ ਲਿਜਾਣ ਸਮੇਂ ਸਾਰੇ ਲੋੜੀਂਦੇ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਵਾਹਨਾਂ ਵਿੱਚ ਅੱਗ ਬੁਝਾਊ ਯੰਤਰ, ਮੁੱਢਲੀ ਸਹਾਇਤਾ ਕਿੱਟ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਸਕੂਲ ਪ੍ਰਬੰਧਕਾਂ ਨੂੰ ਸਕੂਲੀ ਵਾਹਨਾਂ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।
ਸਕੂਲੀ ਵਾਹਨਾਂ ਦੀ ਚੈਕਿੰਗ; 4 ਚਲਾਨ ਕੱਟੇ
Cracking Down on Student Safety: 4 School Vehicles Issued Challans During Special Drive
