Homeਪਟਿਆਲਾ ਅਪਡੇਟ“ਸੜਕ ਹਾਦਸਿਆਂ ਨੂੰ ਰੋਕਣ ਲਈ ਵਿਭਾਗਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਦੇ ਨਿਰਦੇਸ਼:...

“ਸੜਕ ਹਾਦਸਿਆਂ ਨੂੰ ਰੋਕਣ ਲਈ ਵਿਭਾਗਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਦੇ ਨਿਰਦੇਸ਼: ਨਵਰੀਤ ਕੌਰ ਸੇਖੋਂ”

“A coordinated approach by departments aims to enhance road safety, prevent accidents, and protect precious lives.”

ਪਟਿਆਲਾ ,14 ਜੁਲਾਈ (ਜਗਦੇਵ ਰੰਚਨਾ):ਪਟਿਆਲਾ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (ਡੀ.ਆਰ.ਐੱਸ.ਸੀ.) ਦੀ ਮੀਟਿੰਗ ਦੌਰਾਨ ਸੜਕ ਹਾਦਸਿਆਂ ਵਿੱਚ ਕਮੀ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਏ ਡੀ ਸੀ ਨੇ ਖੰਡਾ ਚੌਂਕ, ਪੁਰਾਣਾ ਬੱਸ ਸਟੈਂਡ–ਨਵਾਂ ਬੱਸ ਸਟੈਂਡ ਸੜਕ, ਗਗਨ ਚੌਂਕ, ਰਾਜਪੁਰਾ ਅਤੇ ਹੋਰ ਹਾਦਸਾ-ਪ੍ਰਭਾਵਿਤ ਸਥਾਨਾਂ ਨਾਲ ਸਬੰਧਤ ਮਹੱਤਵਪੂਰਨ ਸੜਕ ਇੰਜੀਨੀਅਰਿੰਗ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ । ਓਹਨਾ ਸਬੰਧਤ ਵਿਭਾਗਾਂ ਨੂੰ ਲੰਬਿਤ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਪਿਛਲੀਆਂ ਮੀਟਿੰਗਾਂ ਵਿੱਚ ਲਏ ਗਏ ਫ਼ੈਸਲਿਆਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।ਮੀਟਿੰਗ ਵਿੱਚ ਬਿਹਤਰ ਪਾਰਕਿੰਗ ਪ੍ਰਬੰਧ, ਈ-ਰਿਕਸ਼ਿਆਂ ਦੇ ਸੰਚਾਲਨ ਨੂੰ ਨਿਯਮਤ ਕਰਨ, ਭਾਰੀ ਵਾਹਨਾਂ ਲਈ ਨੋ-ਐਂਟਰੀ ਸੂਚਨਾ ਬੋਰਡ ਲਗਾਉਣ, ਨਾਜਾਇਜ਼ ਕਬਜ਼ੇ ਹਟਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਮਿਸ਼ਨ ਕਲੀਨ ਪਟਿਆਲਾ ਸਿਟੀ ਤਹਿਤ ਪੇਸ਼ ਕੀਤੀਆਂ ਗਈਆਂ ਤਜਵੀਜ਼ਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਦੌਰਾਨ ਦੌਰਾਨ ਸੇਫ਼ ਸਕੂਲ ਵਾਹਨ ਸਕੀਮ, ਸੜਕ ਸੁਰੱਖਿਆ ਮਿੱਤਰ ਸਕੀਮ, ਜ਼ੀਰੋ ਫੈਟੈਲਿਟੀ ਡਿਸਟ੍ਰਿਕਟ ਪ੍ਰੋਗਰਾਮ ਅਤੇ ਈ-ਡੀਏਆਰ ਹਾਦਸਾ ਰਿਪੋਰਟਿੰਗ ਪ੍ਰਣਾਲੀ ਦੇ ਲਾਗੂ ਹੋਣ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਸੜਕ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ, ਹਾਦਸਿਆਂ ਨਾਲ ਸਬੰਧਤ ਡਾਟਾ ਸਮੇਂ ਸਿਰ ਅੱਪਡੇਟ ਕਰਨ ਅਤੇ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਿਰਮਾਣ ਲਈ ਨਗਰ ਨਿਗਮ ਅਤੇ ਟ੍ਰੈਫਿਕ ਪੁਲਿਸ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਪਟਿਆਲਾ ਦੀਆਂ ਸੜਕਾਂ ਹਰ ਨਾਗਰਿਕ ਲਈ ਹੋਰ ਵੱਧ ਸੁਰੱਖਿਅਤ ਬਣ ਸਕਣ।ਇਸ ਮੌਕੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਰੀਤ ਰਾਣਾ, ਆਰ ਟੀ ਓ ਡਾ ਪੂਨਮਪ੍ਰੀਤ ਕੌਰ , ਏ ਟੀ ਓ ਮਨਜੋਤ ਸਿੰਘ, ਐਸ ਪੀ ਟ੍ਰੈਫਿਕ ਐੱਚ ਐਸ ਮਾਨ ਤੋਂ ਇਲਾਵਾ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments