Home ਪੰਜਾਬ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸੰਪੰਨ; ਸਰੀਰਕ ਸਿੱਖਿਆ...

ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸੰਪੰਨ; ਸਰੀਰਕ ਸਿੱਖਿਆ ਵਿਭਾਗ ਦੀ ਟੀਮ ਜੇਤੂ

The Department of Physical Education team clinches victory as the inter-departmental cricket tournament concludes at Guru Granth Sahib World University.

0
ਫ਼ਤਿਹਗੜ੍ਹ ਸਾਹਿਬ, 7 ਨਵੰਬਰ, 2026  (ਗੁਰਮੀਤ ਸਿੰਘ ਤੁੰਗ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਬਾਬਾ ਫ਼ਤਿਹ ਸਿੰਘ ਖੇਡ ਸਟੇਡੀਅਮ ਵਿਖੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਵੱਲੋਂ ਕਰਵਾਇਆ ਗਿਆ ਦੋ ਰੋਜ਼ਾ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸੰਪੰਨ ਹੋ ਗਿਆ। ਇਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ 16 ਟੀਮਾਂ ਨੇ ਭਾਗ ਲਿਆ। ਉਦਘਾਟਨੀ ਸਮਾਰੋਹ ਵਿੱਚ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖੇਡਾਂ ਨੂੰ ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਦੇ ਵਿਕਾਸ ਲਈ ਮਹੱਤਵਪੂਰਨ ਦੱਸਿਆ। ਇਸ ਮੌਕੇ ਅਮਲਾ ਸ਼ਾਖਾ ਦੀ ਡਿਪਟੀ ਰਜਿਸਟਰਾਰ ਸ੍ਰੀਮਤੀ ਬਲਜਿੰਦਰ ਕੌਰ ਅਤੇ ਡੀਨ ਰਿਸਰਚ ਡਾ. ਨਵਦੀਪ ਕੌਰ ਨੇ ਵੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਮੁਕਾਬਲਿਆਂ ਵਿੱਚ ਯੂਨੀਵਰਸਿਟੀ ਸਟਾਫ, ਕਾਮਰਸ, ਸਰੀਰਕ ਸਿੱਖਿਆ ਅਤੇ ਬਾਇਓਟੈਕਨਾਲੋਜੀ ਵਿਭਾਗ ਦੀਆਂ ਟੀਮਾਂ ਸੈਮੀਫਾਈਨਲ ਵਿੱਚ ਪਹੁੰਚੀਆਂ। ਫਾਈਨਲ ਵਿੱਚ ਸਰੀਰਕ ਸਿੱਖਿਆ ਵਿਭਾਗ ਨੇ ਕਾਮਰਸ ਵਿਭਾਗ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਯੂਨੀਵਰਸਿਟੀ ਸਟਾਫ ਨੇ ਬਾਇਓਟੈਕਨਾਲੋਜੀ ਵਿਭਾਗ ਨੂੰ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮਾਪਤੀ ਸਮਾਰੋਹ ਵਿੱਚ ਰਜਿਸਟਰਾਰ ਡਾ. ਤੇਜਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਟੂਰਨਾਮੈਂਟ ਦੀ ਸਫਲਤਾ ਲਈ ਵਾਈਸ ਚਾਂਸਲਰ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਭਾਗ ਦੇ ਅਧਿਆਪਕਾਂ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਵਿਅਕਤੀਗਤ ਪ੍ਰਾਪਤੀਆਂ ਵਿੱਚ ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਵਿੰਦਰ ਸਿੰਘ ਸੋਢੀ ਨੂੰ ਬੈਸਟ ਬੱਲੇਬਾਜ਼, ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੂੰ ਬੈਸਟ ਗੇਂਦਬਾਜ਼ ਅਤੇ ਕਾਮਰਸ ਵਿਭਾਗ ਦੇ ਵਿਦਿਆਰਥੀ ਜਗਨਜੋਤ ਸਿੰਘ ਨੂੰ ਮੈਨ ਆਫ਼ ਦਾ ਟੂਰਨਾਮੈਂਟ ਐਲਾਨਿਆ ਗਿਆ।

Exit mobile version