Homeਪਟਿਆਲਾ ਅਪਡੇਟਸ਼੍ਰੀ ਸਨਾਤਨ ਧਰਮ ਟਰੱਸਟ ਵੱਲੋਂ ਡੀ.ਸੀ. ਪਟਿਆਲਾ ਹਿਮਾਂਸ਼ੂ ਜੈਨ ਨੂੰ ਧਾਰਮਿਕ ਸਮਾਗਮ...

ਸ਼੍ਰੀ ਸਨਾਤਨ ਧਰਮ ਟਰੱਸਟ ਵੱਲੋਂ ਡੀ.ਸੀ. ਪਟਿਆਲਾ ਹਿਮਾਂਸ਼ੂ ਜੈਨ ਨੂੰ ਧਾਰਮਿਕ ਸਮਾਗਮ ਦਾ ਸੱਦਾ

Shri Sanatan Dharma Trust Invites Patiala DC Himanshu Jain to Religious Event

 ਪਟਿਆਲਾ ‘ਚ ਹੋਣ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਟਰੱਸਟੀਆਂ ਨੇ ਕੀਤੀ ਅਹਿਮ ਮੁਲਾਕਾਤ
ਪਟਿਆਲਾ, 24 ਨਵੰਬਰ, 2026 (ਛਤਰਪਾਲ ਸਿੰਘ) :  ਸ਼੍ਰੀ ਸਨਾਤਨ ਧਰਮ ਟਰੱਸਟ ਵੱਲੋਂ ਪ੍ਰਸਿੱਧ ਕਥਾਵਾਚਕ ਜੈ ਕਿਸ਼ੋਰੀ ਜੀ ਦੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਸਬੰਧੀ ਅੱਜ ਟਰੱਸਟ ਦੇ ਸਮੂਹ ਟਰੱਸਟੀਆਂ ਨੇ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਹਿਮਾਂਸ਼ੂ ਜੈਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਟਰੱਸਟ ਦੇ ਮੈਂਬਰਾਂ ਰਚਿਨ ਬਾਂਸਲ (ਰਿਚੀ ਡਕਾਲਾ), ਦਿਨੇਸ਼ ਅਗਰਵਾਲ, ਰਾਮ ਡਕਾਲਾ, ਸੁਮਿਤ ਗੋਇਲ, ਰਾਜਨ ਸਿੰਗਲਾ, ਮਹੇਸ਼ ਗੁਪਤਾ, ਹਿਤੇਸ਼ ਸਿੰਗਲਾ ਅਤੇ ਧਰਮਪਾਲ ਬਾਂਸਲ ਨੇ ਡੀ.ਸੀ. ਪਟਿਆਲਾ ਨੂੰ ਸਮਾਗਮ ਦੀ ਰੂਪ-ਰੇਖਾ ਅਤੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼੍ਰੀ ਸਨਾਤਨ ਧਰਮ ਟਰੱਸਟ ਦੇ ਇਸ ਧਾਰਮਿਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਾਗਮ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਟਰੱਸਟੀਆਂ ਨੇ ਦੱਸਿਆ ਕਿ ਸਮਾਗਮ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ।
RELATED ARTICLES
- Advertisment -
Google search engine
Google search engine
Google search engine

Most Popular

Recent Comments