Homeਦੇਸ਼ਪਾਰਲੀਮੈਂਟ 'ਚ ਗੂੰਜਿਆ NEET ਪੇਪਰ ਲੀਕ ਅਤੇ ਵਿਦਿਆਰਥੀ ਪ੍ਰਦਰਸ਼ਨ ਦਾ ਮੁੱਦਾ

ਪਾਰਲੀਮੈਂਟ ‘ਚ ਗੂੰਜਿਆ NEET ਪੇਪਰ ਲੀਕ ਅਤੇ ਵਿਦਿਆਰਥੀ ਪ੍ਰਦਰਸ਼ਨ ਦਾ ਮੁੱਦਾ

ਨਵੀਂ ਦਿੱਲੀ, 27 ਜੁਲਾਈ, 2026 (ਰਾਜੇਸ਼ ਕੁਮਾਰ) : ਸੰਸਦ ਦੇ ਮਾਨਸੂਨ ਇਜਲਾਸ ਦੇ ਦੂਜੇ ਹਫ਼ਤੇ ਦੀ ਸ਼ੁਰੂਆਤ ਹੁੰਦਿਆਂ ਹੀ ਵਿਰੋਧੀ ਧਿਰ ਨੇ NEET-UG 2026 ਪੇਪਰ ਲੀਕ ਅਤੇ 20 ਜੁਲਾਈ ਨੂੰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਕਥਿਤ ਲਾਠੀਚਾਰਜ ਤੇ ਪੈਲਟ ਗਨ ਦੀ ਵਰਤੋਂ ‘ਤੇ ਤੁਰੰਤ ਚਰਚਾ ਲਈ ਲੋਕ ਸਭਾ ਅਤੇ ਰਾਜ ਸਭਾ ਵਿੱਚ ਕੰਮ ਰੋਕੂ ਮਤੇ ਪੇਸ਼ ਕੀਤੇ ਹਨ। ਕਾਂਗਰਸ ਅਤੇ ਡੀ.ਐੱਮ.ਕੇ. (DMK) ਵਰਗੀਆਂ ਵਿਰੋਧੀ ਪਾਰਟੀਆਂ ਨੇ NEET ਪ੍ਰੀਖਿਆ ਰੱਦ ਕਰਨ ਅਤੇ ਪੁਲਿਸ ਕਾਰਵਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ।

ਦੂਜੇ ਪਾਸੇ, ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਨੰਦਨ ਨਿਲੇਕਣੀ ਦੀ ਅਗਵਾਈ ਹੇਠ ਪ੍ਰੀਖਿਆ ਸੁਧਾਰਾਂ ਲਈ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਅਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੰਤਰਾਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਇਸ ਹੰਗਾਮੇ ਦਰਮਿਆਨ ਸਰਕਾਰ ਸਦਨ ਵਿੱਚ ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਲਈ ‘ਜਨਤਕ ਪ੍ਰੀਖਿਆਵਾਂ ਸੋਧ ਬਿੱਲ, 2026’ ਪੇਸ਼ ਕਰਨ ਦੀ ਤਿਆਰੀ ਵਿੱਚ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments