Homeਸੰਸਾਰਜਾਪਾਨ ਭੂਚਾਲ: ਹਜ਼ਾਰਾਂ ਘਰਾਂ ਦੀ ਬਿਜਲੀ ਗੁੱਲ

ਜਾਪਾਨ ਭੂਚਾਲ: ਹਜ਼ਾਰਾਂ ਘਰਾਂ ਦੀ ਬਿਜਲੀ ਗੁੱਲ

ਟੋਕੀਓ, 29 ਜੁਲਾਈ 2026 (ਜਗਦੇਵ ਸਿੰਘ ਜੱਗੀ) : ਜਾਪਾਨ ਦੇ ਕਿਊਸ਼ੂ ਟਾਪੂ ਸਥਿਤ ਕੁਮਾਮੋਟੋ ਖੇਤਰ ਵਿੱਚ ਆਏ ਤਾਕਤਵਰ ਭੂਚਾਲ ਨੇ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ। ਭੂਚਾਲ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਹੋਰ ਲੋਕ ਜ਼ਖ਼ਮੀ ਹੋਏ ਹਨ। ਕਈ ਇਮਾਰਤਾਂ, ਸੜਕਾਂ ਅਤੇ ਜਨਤਕ ਢਾਂਚਿਆਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।

ਭੂਚਾਲ ਤੋਂ ਬਾਅਦ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ ਲਗਾਤਾਰ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ, ਜਦਕਿ ਕੁਝ ਹਸਪਤਾਲਾਂ ਅਤੇ ਜਨਤਕ ਸੇਵਾਵਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਭੂਚਾਲ ਦੇ ਝਟਕਿਆਂ ਕਾਰਨ ਇੱਕ ਸ਼ਾਪਿੰਗ ਮਾਲ ਨੂੰ ਵੀ ਨੁਕਸਾਨ ਪਹੁੰਚਿਆ, ਜਿੱਥੇ ਮਲਬੇ ਹੇਠ ਲੋਕਾਂ ਦੇ ਫਸੇ ਹੋਣ ਦੀਆਂ ਖ਼ਬਰਾਂ ਮਿਲੀਆਂ ਹਨ। ਬਚਾਅ ਟੀਮਾਂ ਮਸ਼ੀਨਰੀ ਅਤੇ ਖੋਜੀ ਕੁੱਤਿਆਂ ਦੀ ਮਦਦ ਨਾਲ ਲਾਪਤਾ ਲੋਕਾਂ ਦੀ ਭਾਲ ਕਰ ਰਹੀਆਂ ਹਨ।

ਜਾਪਾਨ ਮੌਸਮ ਏਜੰਸੀ ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਆਫਟਰਸ਼ਾਕਸ ਦੀ ਸੰਭਾਵਨਾ ਜਤਾਈ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਹਰ ਸੰਭਵ ਮਦਦ ਪਹੁੰਚਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments