Homeਹਰਿਆਣਾਹਰਿਆਣਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਬਣੇਗੀ ਸਾਂਝੀ ਟਾਸਕ ਫੋਰਸ

ਹਰਿਆਣਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਬਣੇਗੀ ਸਾਂਝੀ ਟਾਸਕ ਫੋਰਸ

Special campaign will be launched in villages and cities: Naib Singh Saini

ਪਿੰਡਾਂ ਤੇ ਸ਼ਹਿਰਾਂ ਵਿੱਚ ਚੱਲੇਗੀ ਵਿਸ਼ੇਸ਼ ਮੁਹਿੰਮ: ਨਾਇਬ ਸਿੰਘ ਸੈਣੀ

ਹਰਿਆਣਾ , 26 ਜੂਨ: (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਾਂਝੀ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਹ ਟਾਸਕ ਫੋਰਸ ਨਸ਼ਿਆਂ ਦੀ ਵਿਕਰੀ ਅਤੇ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਵਿਸ਼ੇਸ਼ ਮੁਹਿੰਮ ਚਲਾਏਗੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਏਗੀ।

ਹਰਿਆਣਾ ਵਿਜ਼ਨ-2047 ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਅੰਤੋਦਯ (ਸੇਵਾ) ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜੇ ਬਿਨਾਂ ਇਸ ਸਮੱਸਿਆ ‘ਤੇ ਕਾਬੂ ਪਾਉਣਾ ਸੰਭਵ ਨਹੀਂ। ਉਨ੍ਹਾਂ ਪਿੰਡਾਂ ਵਿੱਚ ਸਰਪੰਚਾਂ, ਵਾਰਡ ਮੈਂਬਰਾਂ, ਬੀਡੀਪੀਓ, ਐਸਐਚਓ ਅਤੇ ਐਨਜੀਓਜ਼ ਨੂੰ, ਜਦਕਿ ਸ਼ਹਿਰੀ ਖੇਤਰਾਂ ਵਿੱਚ ਨਗਰ ਨਿਗਮ ਅਧਿਕਾਰੀਆਂ, ਵਾਰਡ ਮੈਂਬਰਾਂ ਅਤੇ ਪੁਲਿਸ ਨੂੰ ਇਸ ਟਾਸਕ ਫੋਰਸ ਨਾਲ ਜੋੜਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਛੁੜਾਉਣ ਵਾਲੇ ਕੇਂਦਰਾਂ ਅਤੇ ਰਿਹੈਬਿਲੀਟੇਸ਼ਨ ਸੈਂਟਰਾਂ ਦੀ ਗਿਣਤੀ ਅਤੇ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ। ਇਲਾਜ ਪੂਰਾ ਕਰ ਚੁੱਕੇ ਵਿਅਕਤੀਆਂ ਦੀ ਤਿੰਨ ਮਹੀਨੇ ਤੱਕ ਨਿਗਰਾਨੀ ਕੀਤੀ ਜਾਵੇਗੀ ਅਤੇ ਉਨ੍ਹਾਂ ਲਈ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਵੀ ਉਪਲਬਧ ਕਰਵਾਏ ਜਾਣਗੇ, ਤਾਂ ਜੋ ਉਹ ਮੁੜ ਨਸ਼ਿਆਂ ਵੱਲ ਨਾ ਮੁੜਣ।

ਮੀਟਿੰਗ ਦੌਰਾਨ ਸਮਾਜਿਕ ਭਲਾਈ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ 63 ਹਜ਼ਾਰ ਨਵੇਂ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਨਾਲ ਜੋੜਿਆ ਗਿਆ ਹੈ। ਉਨ੍ਹਾਂ ਦਿਵਿਆਂਗ ਬੱਚਿਆਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਲਈ ਨਵੀਂ ਨੀਤੀ ਬਣਾਉਣ, ਹਰ ਜ਼ਿਲ੍ਹੇ ਵਿੱਚ ਸੀਨੀਅਰ ਸਿਟੀਜ਼ਨ ਕਲੱਬ ਸਥਾਪਤ ਕਰਨ, ਵਿਦਿਆਰਥੀਆਂ ਲਈ ਹੋਸਟਲਾਂ ਦੀ ਗਿਣਤੀ ਵਧਾਉਣ ਅਤੇ ਲਾਡੋ ਲਕਸ਼ਮੀ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਦੇ ਨਿਰਦੇਸ਼ ਵੀ ਦਿੱਤੇ।

ਸਮੀਖਿਆ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਸੇਵਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਜੀ. ਅਨੁਪਮਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

RELATED ARTICLES
- Advertisment -
Google search engine
Google search engine
Google search engine

Most Popular

Recent Comments