Home ਮਨੋਰੰਜਨ ਕਰਨਦੀਪ ਸਿੰਘ ਨੂੰ ਦਿਲ ਦਾ ਦੌਰਾ, ਮਿਲੀ ਨਵੀਂ ਜ਼ਿੰਦਗੀ

ਕਰਨਦੀਪ ਸਿੰਘ ਨੂੰ ਦਿਲ ਦਾ ਦੌਰਾ, ਮਿਲੀ ਨਵੀਂ ਜ਼ਿੰਦਗੀ

0

20 ਜੁਲਾਈ (ਮਨੋਜ ਵਰਮਾ):ਪੰਜਾਬੀ ਗਾਇਕ, ਅਦਾਕਾਰ, ਮਾਡਲ ਅਤੇ ਫਿਟਨੈੱਸ ਇਨਫਲੂਐਂਸਰ ਕਰਨਦੀਪ ਸਿੰਘ ਨੂੰ ਆਸਟ੍ਰੇਲੀਆ ਵਿੱਚ ਦਿਲ ਦਾ ਦੌਰਾ ਪੈਣ ਦੀ ਘਟਨਾ ਸਾਹਮਣੇ ਆਈ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝੀ ਕਰਕੇ ਆਪਣੇ ਤਜਰਬੇ ਬਾਰੇ ਜਾਣਕਾਰੀ ਦਿੱਤੀ।

ਰੋਪੜ ਨਾਲ ਸਬੰਧਤ ਅਤੇ ਆਸਟ੍ਰੇਲੀਆ ਵਿੱਚ ਰਹਿ ਰਹੇ 32 ਸਾਲਾ ਕਰਨਦੀਪ ਨੇ ਦੱਸਿਆ ਕਿ 19 ਮਈ ਉਨ੍ਹਾਂ ਦੀ ਜ਼ਿੰਦਗੀ ਦਾ ਬਹੁਤ ਮੁਸ਼ਕਲ ਦਿਨ ਸੀ। ਉਨ੍ਹਾਂ ਕਿਹਾ ਕਿ ਜੇਕਰ ਉਸ ਸਮੇਂ ਉਨ੍ਹਾਂ ਦੇ ਦੋਸਤ ਉਨ੍ਹਾਂ ਦੇ ਨਾਲ ਨਾ ਹੁੰਦੇ ਤਾਂ ਨਤੀਜਾ ਬਹੁਤ ਗੰਭੀਰ ਹੋ ਸਕਦਾ ਸੀ।

ਕਰਨਦੀਪ ਨੇ ਨੌਜਵਾਨਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵਿਅਕਤੀ ਨਿਯਮਿਤ ਜਿਮ ਜਾਂਦਾ ਹੋਵੇ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਂਦਾ ਹੋਵੇ, ਫਿਰ ਵੀ ਸਮੇਂ-ਸਮੇਂ ‘ਤੇ ਡਾਕਟਰੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ।

ਗਾਇਕ ਨੇ ਆਪਣੇ ਤਜਰਬੇ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਉਹ ਰੋਜ਼ਾਨਾ ਕਸਰਤ ਕਰਦੇ ਹਨ ਅਤੇ ਖੁਰਾਕ ਦਾ ਵੀ ਧਿਆਨ ਰੱਖਦੇ ਹਨ, ਪਰ ਅਚਾਨਕ ਆਈ ਇਸ ਘਟਨਾ ਨੇ ਉਨ੍ਹਾਂ ਨੂੰ ਜ਼ਿੰਦਗੀ ਦੀ ਅਨਿਸ਼ਚਿਤਤਾ ਦਾ ਅਹਿਸਾਸ ਕਰਵਾਇਆ।

ਕਰਨਦੀਪ ਸਿੰਘ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਉਨ੍ਹਾਂ ਦਾ ਜ਼ਿੰਦਗੀ ਵੱਲ ਦੇਖਣ ਦਾ ਨਜ਼ਰੀਆ ਬਦਲ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਰਿਵਾਰ ਅਤੇ ਰਿਸ਼ਤਿਆਂ ਦੀ ਕਦਰ ਕਰੋ ਅਤੇ ਸਿਹਤ ਨੂੰ ਹਮੇਸ਼ਾ ਪਹਿਲ ਦਿਓ।

ਉਨ੍ਹਾਂ ਕਿਹਾ ਕਿ ਜ਼ਿੰਦਗੀ ਬਹੁਤ ਕੀਮਤੀ ਹੈ ਅਤੇ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ।

Exit mobile version