Home ਪਟਿਆਲਾ ਅਪਡੇਟ ਪੰਜਾਬ ਦੇ ਮੁਲਾਜ਼ਮਾਂ ਨੂੰ 63% DA ਦੇਣ ਦਾ ਕੇਵਲ ਸਿੰਘ ਢਿੱਲੋਂ ਦਾ...

ਪੰਜਾਬ ਦੇ ਮੁਲਾਜ਼ਮਾਂ ਨੂੰ 63% DA ਦੇਣ ਦਾ ਕੇਵਲ ਸਿੰਘ ਢਿੱਲੋਂ ਦਾ ਐਲਾਨ ਸ਼ਲਾਘਾਯੋਗ — ਗੁਰਜੀਤ ਸਿੰਘ ਕੋਹਲੀ

Gurjit Singh Kohli Appreciates Kewal Singh Dhillon’s Announcement of 63% Dearness Allowance for Punjab Employees.

0

ਪਟਿਆਲਾ, 30 ਅਕਤੂਬਰ, 2026 (ਛਤਰਪਾਲ ਸਿੰਘ )  : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਜੀ ਵੱਲੋਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ 63 ਫੀਸਦੀ ਮਹਿੰਗਾਈ ਭੱਤਾ (DA) ਦੇਣ ਅਤੇ ਬਕਾਇਆ DA ਦੀ ਅਦਾਇਗੀ ਕਰਨ ਸਬੰਧੀ ਕੀਤੇ ਐਲਾਨ ਦਾ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਨੇ ਜ਼ੋਰਦਾਰ ਸਵਾਗਤ ਕੀਤਾ ਹੈ। ਕੋਹਲੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮ ਸੂਬੇ ਦੀ ਪ੍ਰਸ਼ਾਸਨਿਕ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਤੇ ਕੇਂਦਰ ਦੇ ਮੁਲਾਜ਼ਮਾਂ ਦੇ ਬਰਾਬਰ DA ਮਿਲਣਾ ਚਾਹੀਦਾ ਹੈ। ਮਹਿੰਗਾਈ ਦੇ ਇਸ ਦੌਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹਰ ਜ਼ਿੰਮੇਵਾਰ ਸਰਕਾਰ ਦੀ ਪਹਿਲ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸ. ਕੇਵਲ ਸਿੰਘ ਢਿੱਲੋਂ ਜੀ ਵੱਲੋਂ ਮੁਲਾਜ਼ਮਾਂ ਦੇ ਬਕਾਇਆ DA ਨੂੰ ਕਲੀਅਰ ਕਰਨ ਅਤੇ ਭਵਿੱਖ ਵਿੱਚ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੀ ਗੱਲ ਪੰਜਾਬ ਦੇ ਲੱਖਾਂ ਮੁਲਾਜ਼ਮ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਅਤੇ ਸਵਾਗਤਯੋਗ ਵਚਨਬੱਧਤਾ ਹੈ। ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਅਤੇ 110 ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਵੀ ਵੱਡੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮ, ਅਧਿਆਪਕ, ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰ ਰਹਿੰਦੇ ਹਨ। ਉਨ੍ਹਾਂ ਦੇ ਹੱਕਾਂ ਅਤੇ ਆਰਥਿਕ ਸੁਰੱਖਿਆ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਮੈਂ ਸ. ਕੇਵਲ ਸਿੰਘ ਢਿੱਲੋਂ ਜੀ ਦੇ ਇਸ ਐਲਾਨ ਦਾ ਪੂਰਾ ਸਮਰਥਨ ਕਰਦਾ ਹਾਂ। ਪੰਜਾਬ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ ਅਤੇ DA ਦੇ ਮਾਮਲੇ ਵਿੱਚ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਹੋਣਾ ਚਾਹੀਦਾ।”

Exit mobile version