Homeਪੰਜਾਬਖਹਿਰਾ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਵਧਾਉਣ ਦੀ ਕੀਤੀ ਮੰਗ

ਖਹਿਰਾ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਵਧਾਉਣ ਦੀ ਕੀਤੀ ਮੰਗ

Congress MLA Sukhpal Singh Khaira urges Punjab Government to extend the Assembly session for detailed debate on six new Bills.

ਚੰਡੀਗੜ੍ਹ, 9 ਅਗਸਤ 2026 (ਕਾਜਲ) : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਮੌਜੂਦਾ ਸੈਸ਼ਨ ਵਿੱਚ ਕੁਝ ਹੋਰ ਦਿਨਾਂ ਦਾ ਵਾਧਾ ਕਰਨ ਦੀ ਅਪੀਲ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸੈਸ਼ਨ ਦੇ ਆਖਰੀ ਪੜਾਅ ਵਿੱਚ ਛੇ ਨਵੇਂ ਬਿੱਲ ਪੇਸ਼ ਕੀਤੇ ਗਏ ਹਨ, ਜਿਨ੍ਹਾਂ ਵਿੱਚ ਡਿਜੀਟਲ ਯੂਨੀਵਰਸਿਟੀਆਂ, ਜੀਐਸਟੀ, ਆਊਟਸੋਰਸ ਅਤੇ ਠੇਕਾ ਮੁਲਾਜ਼ਮਾਂ ਨਾਲ ਸਬੰਧਤ ਬਿੱਲ ਵੀ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਮਹੱਤਵਪੂਰਨ ਬਿੱਲਾਂ ‘ਤੇ ਵਿਧਾਇਕਾਂ ਨੂੰ ਵਿਸਥਾਰ ਨਾਲ ਪੜ੍ਹਨ, ਵਿਚਾਰ-ਵਟਾਂਦਰਾ ਕਰਨ ਅਤੇ ਸੋਧਾਂ ਲਈ ਲੋੜੀਂਦਾ ਸਮਾਂ ਮਿਲਣਾ ਚਾਹੀਦਾ ਹੈ। ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਨੂੰ ਸਿਰਫ਼ ਸਰਕਾਰ ਦੇ ਫੈਸਲਿਆਂ ‘ਤੇ ਮੋਹਰ ਲਗਾਉਣ ਵਾਲੀ ਸੰਸਥਾ ਨਹੀਂ ਬਣਾਇਆ ਜਾਣਾ ਚਾਹੀਦਾ। ਕਾਂਗਰਸੀ ਵਿਧਾਇਕ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਅਪੀਲ ਕੀਤੀ ਕਿ ਬਿੱਲਾਂ ਨੂੰ ਜਲਦਬਾਜ਼ੀ ਵਿੱਚ ਪਾਸ ਕਰਨ ਦੀ ਬਜਾਏ ਵਿਧਾਇਕਾਂ ਨੂੰ ਪੂਰੀ ਚਰਚਾ ਲਈ ਸਮਾਂ ਦਿੱਤਾ ਜਾਵੇ।
RELATED ARTICLES
- Advertisment -
Google search engine
Google search engine
Google search engine

Most Popular

Recent Comments