Homeਪਟਿਆਲਾ ਅਪਡੇਟਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ (ਸਲਾਟ-2) ਸਮਾਪਤ, ਖੋ-ਖੋ...

ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ (ਸਲਾਟ-2) ਸਮਾਪਤ, ਖੋ-ਖੋ ਤੇ ਕਬੱਡੀ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ

Khedan Watan Punjab Diyan 2026: State-level Slot-2 games conclude in Patiala as players shine in Kho-Kho and Kabaddi.

ਪਟਿਆਲਾ, 23 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਅੱਜ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਮਿਤੀ 17-10-26 ਤੋਂ ਚੱਲ ਰਹੀਆਂ ਰਾਜ ਪੱਧਰੀ ਖੇਡਾਂ (ਸਲੋਟ-2) ਸਮਾਪਤ ਹੋ ਗਈਆ ਹਨ। ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਧਾਲੀਵਾਲ ਜਿਲ੍ਹਾ ਖੇਡ ਅਫਸਰ ਪਟਿਆਲਾ ਨੇ ਦੱਸਿਆ ਕਿ ਗੇਮ ਕਬੱਡੀ ਸਰਕਲ ਸਟਾਇਲ ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਸੀ, ਵਿੱਚ ਸ੍ਰ. ਗੁਰਲਾਲ ਸਿੰਘ ਐਮ.ਐਲ.ਏ. ਘਨੌਰ ਵੱਲੋਂ ਖਿਡਾਰੀਆਂ ਦੀ ਮੈਡਲ ਸੈਰਮਨੀ ਕੀਤੀ ਗਈ। ਇਸ ਸਮੇਂ ਪੋਲੋ ਗਰਾਊਂਡ ਪਟਿਆਲਾ ਵਿਖੇ ਖੋ-ਖੋ ਗੇਮ ਦੇ ਖਿਡਾਰੀਆਂ ਦੀ ਮੈਡਲ ਸੈਰਮਨੀ ਸ੍ਰ. ਉਪਕਾਰ ਸਿੰਘ ਵਿਰਕ ਜਨਰਲ ਸੈਕਟਰੀ ਖੋ-ਖੋ ਫੈਡਰੇਸ਼ਨ ਆਫ ਇੰਡੀਆ ਵੱਲੋਂ ਕੀਤੀ ਗਈ।
ਖੋ-ਖੋ ਅੰਡਰ-21 ਲੜਕਿਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ, ਜਲੰਧਰ ਅਤੇ ਕਪੂਰਥਲਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕੀਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ, ਸ੍ਰੀ ਮੁਕਤਸਰ ਸਾਹਿਬ ਅਤੇ ਲੁਧਿਆਣਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਉਮਰ ਵਰਗ 21-30 ਲੜਕਿਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ, ਫਰੀਦਕੋਟ ਅਤੇ ਜਲੰਧਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ, ਮਾਨਸਾ ਅਤੇ ਫਾਜਿਲਕਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਕਬੱਡੀ ਸਰਕਲ ਸਟਾਇਲ ਉਮਰ ਵਰਗ 21-30 ਲੜਕਿਆਂ ਵਿੱਚ ਮਾਨਸਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜਪੁਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚ ਮੋਗਾ ਦੀ ਟੀਮ ਨੇ ਪਹਿਲਾ ਸਥਾਨ, ਫਾਜਿਲਕਾ ਦੀ ਟੀਮ ਨੇ ਦੂਸਰਾ ਸਥਾਨ, ਤਰਨਤਾਰਨ ਅਤੇ ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਮੋਗਾ ਦੀ ਟੀਮ ਨੇ ਦੂਸਰਾ ਸਥਾਨ, ਫਰੀਦਕੋਟ ਅਤੇ ਫਾਜਿਲਕਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।
RELATED ARTICLES
- Advertisment -
Google search engine
Google search engine
Google search engine

Most Popular

Recent Comments