*ਪਿੰਡ ਸੰਘੋਲ ਦੀ ਟੀਮ ਦੂਜੇ ਅਤੇ ਪਿੰਡ ਬਾਠਾਂ ਦੀ ਟੀਮ ਰਹੀ ਤੀਜੇ ਸਥਾਨ ‘ਤੇ
ਖਮਾਣੋਂ/ਫਤਹਿਗੜ੍ਹ ਸਾਹਿਬ, 17 ਸਤੰਬਰ, 2026 ( ਛਤਰਪਾਲ ਸਿੰਘ ) : ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਤਹਿਤ ਬਲਾਕ ਬਲਾਕ ਖਮਾਣੋਂ ਦੀਆ ਬਲਾਕ ਪੱਧਰੀ ਖੇਡਾਂ ਦੇ ਆਖਰੀ ਦਿਨ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਖੇਡ ਮੈਦਾਨ,ਨੇੜੇ ਕੋਰਟ ਕੰਪਲੈਕਸ ਖਮਾਣੋਂ ਵਿਖੇ ਕਰਵਾਏ ਗਏ। ਜਿਸ ਵਿੱਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਲਾਕ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਅੱਜ ਬਲਾਕ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਮਾਣੋਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਪਿੰਡ ਸੰਘੋਲ ਦੀ ਟੀਮ ਨੇ ਦੂਜਾ ਜਦਕਿ ਪਿੰਡ ਬਾਠਾਂ ਦੀ ਟੀਮ ਤੀਜੇ ਸਥਾਨ ‘ਤੇ ਰਹੀ। ਉਨ੍ਹਾਂ ਜੇਤੂ ਟੀਮਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਵਧਾਈ ਦਿੱਤੀ।
ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹਨਾਂ ਖੇਡਾਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਪੈਦਾ ਕਰਨਾ ਵੀ ਹੈ। ਇਸ ਮੌਕੇ ਸ. ਜਸਵੀਰ ਸਿੰਘ ਡੀ.ਐਮ., ਰਾਹੁਲਦੀਪ ਸਿੰਘ, ਸ਼ਲਖਵੀਰ ਸਿੰਘ, ਸੁਖਦੀਪ ਸਿੰਘ,ਗੁਰਪ੍ਰੀਤ ਸਿੰਘ ਪੀਟੀਆਈ ਸਕੂਲ ਆਫ ਐਮੀਨੈਂਸ ਖਮਾਣੋਂ, ਸ. ਸੁਖਦੇਵ ਸਿੰਘ ਵਾਲੀਬਾਲ ਕੋਚ, ਰਜਤ ਸ਼ਰਮਾ ਲਾਅਨ ਟੈਨਿਸ ਕੋਚ ਅਤੇ ਗੁਰਦੀਪ ਸਿੰਘ, ਰੋਹਿਤ ਸਮੇਤ ਵੱਡੀ ਗਿਣਤੀ ਖੇਡ ਪ੍ਰੇਮੀ ਹਾਜਰ ਸਨ।
