Home ਪਟਿਆਲਾ ਅਪਡੇਟ ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਚੌਥੇ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

In the Under-21 boys' category, Ludhiana secured the first position, Amritsar the second, and S.A.S. Nagar the third.

0
ਪਟਿਆਲਾ, 20 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਲਾਅਨ ਟੈਨਿਸ ਉਮਰ ਵਰਗ 21-30 ਮੈਨ ਟੀਮ ਈਵੈਂਟ ਵਿੱਚ ਪਟਿਆਲਾ ਨੇ ਪਹਿਲਾ ਸਥਾਨ, ਜਲੰਧਰ ਨੇ ਦੂਸਰਾ ਸਥਾਨ ਅਤੇ ਐਸ.ਏ.ਐਸ.ਨਗਰ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਐਸ.ਏ.ਐਸ.ਨਗਰ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-21 ਵਿਅਕਤੀਗਤ ਈਵੈਂਟ ਲੜਕੀਆਂ ਵਿੱਚ ਪ੍ਰਿਆਸ਼ੀ ਐਸ.ਏ.ਐਸ. ਨਗਰ ਨੇ ਪਹਿਲਾ ਸਥਾਨ, ਸਿਦਕ ਐਸ.ਏ.ਐਸ. ਨਗਰ ਨੇ ਦੂਸਰਾ ਸਥਾਨ ਅਤੇ ਤਮੰਨਾ ਐਸ.ਏ.ਐਸ. ਨਗਰ ਨੇ ਤੀਸਰਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਲੜਕਿਆਂ ਵਿੱਚ ਉਮਰ ਵਰਗ 21-30 ਫਰੀਦਕੋਟ, ਜਲੰਧਰ, ਐਸ.ਏ.ਐਸ.ਨਗਰ, ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਅਤੇ ਪਟਿਆਲਾ ਜੇਤੂ ਰਹੇ। ਉਮਰ ਵਰਗ 51-60 ਮੈਨ ਵਿੱਚ ਜਲੰਧਰ ਦੀ ਟੀਮ ਨੇ ਮਾਨਸਾ ਨੂੰ ਅਤੇ ਪਟਿਆਲਾ ਦੀ ਟੀਮ ਨੇ ਐਸ.ਏ.ਐਸ.ਨਗਰ ਨੂੰ ਹਰਾਇਆ।

Exit mobile version