Home ਪਟਿਆਲਾ ਅਪਡੇਟ ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਦੂਸਰੇ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

Lawn Tennis and Volleyball Smashing Competitions Held on Day Two of Khedan Watan Punjab Diyan 2026 in Patiala

0
ਪਟਿਆਲਾ, 19 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਖੇਡਾਂ ਵਤਨ ਪੰਜਾਬੀ ਦੀਆਂ 2026ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।ਉਹਨਾਂ ਦੱਸਿਆ ਕਿ ਲਾਅਨ ਟੈਨਿਸ ਅੰਡਰ-14 ਲੜਕੀਆਂ ਵਿੱਚ ਐਸ.ਏ.ਐਸ.ਨਗਰ ਨੇ ਪਹਿਲਾ ਸਥਾਨ, ਲੁਧਿਆਣਾ ਨੇ ਦੂਸਰਾ ਸਥਾਨ ਅਤੇ ਪਟਿਆਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਿੱਚ ਜਲੰਧਰ ਨੇ ਪਹਿਲਾ ਸਥਾਨ, ਪਟਿਆਲਾ ਨੇ ਦੂਸਰਾ ਸਥਾਨ ਅਤੇ ਅੰਮ੍ਰਿਤਸਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਵਾਲੀਬਾਲ ਸਮੈਸ਼ਿੰਗ ਖੇਡ ਅੰਡਰ-14 ਲੜਕਿਆਂ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਬਠਿੰਡਾ ਨੂੰ, ਐਸ.ਏ.ਐਸ. ਨਗਰ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਅਤੇ ਪਠਾਨਕੋਟ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ 2-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਰਚੀ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ, ਪਟਿਆਲਾ ਦੀ ਟੀਮ ਨੇ ਫਾਜਿਲਕਾ ਦੀ ਟੀਮ ਨੂੰ, ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ, ਲੁਧਿਆਣਾ ਦੀ ਟੀਮ ਨੇ ਐਸ.ਬੀ.ਐਸ. ਨਗਰ ਦੀ ਟੀਮ ਨੂੰ, ਐਸ.ਏ.ਐਸ.ਨਗਰ ਦੀ ਟੀਮ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਅਤੇ ਹੁਸ਼ਿਆਰਪੁਰ ਦੀ ਟੀਮ ਨੇ ਮਲੇਰਕੋਟਲਾ ਦੀ ਟੀਮ ਨੂੰ ਹਰਾਇਆ। ਅੰਡਰ-21 ਲੜਕਿਆਂ ਵਿੱਚ ਮਲੇਰਕੋਟਲਾ ਦੀ ਟੀਮ ਨੇ ਰੋਪੜ ਦੀ ਟੀਮ ਨੂੰ, ਪਠਾਨਕੋਟ ਦੀ ਟੀਮ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ, ਐਸ.ਏ.ਐਸ. ਨਗਰ ਦੀ ਟੀਮ ਨੇ ਹੁਸ਼ਿਆਰਪੁਰ ਨੂੰ, ਮਲੇਰਕੋਟਲਾ ਦੀ ਟੀਮ ਨੇ ਜਲੰਧਰ ਨੂੰ, ਲੁਧਿਆਣਾ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ ਅਤੇ ਪਟਿਆਲਾ ਦੀ ਟੀਮ ਨੇ ਪਠਾਨਕੋਟ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

Exit mobile version