Homeਪਟਿਆਲਾ ਅਪਡੇਟਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਤੀਸਰੇ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

Khedan Watan Punjab Diyan 2026: Third Day of State-Level Lawn Tennis and Volleyball Smashing Competitions Held in Patiala

ਪਟਿਆਲਾ, 19 ਨਵੰਬਰ, 2026 (ਕਾਜਲ) : ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਵਾਲੀਬਾਲ ਸਮੈਸ਼ਿੰਗ ਅੰਡਰ-14 ਲੜਕਿਆਂ ਵਿੱਚ ਐਸ.ਏ.ਐਸ. ਨਗਰ ਦੀ ਟੀਮ ਨੇ ਪਹਿਲਾ ਸਥਾਨ, ਹੁਸ਼ਿਆਰਪੁਰ ਦੀ ਟੀਮ ਨੇ ਦੂਸਰਾ ਸਥਾਨ, ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਅਤੇ ਬਰਨਾਲਾ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾ ਸਥਾਨ, ਐਸ.ਏ.ਐਸ. ਨਗਰ ਦੀ ਟੀਮ ਨੇ ਦੂਸਰਾ ਸਥਾਨ, ਹੁਸ਼ਿਆਰਪੁਰ ਦੀ ਟੀਮ ਨੇ ਤੀਸਰਾ ਸਥਾਨ ਅਤੇ ਪਟਿਆਲਾ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾ ਸਥਾਨ, ਐਸ.ਏ.ਐਸ. ਨਗਰ ਦੀ ਟੀਮ ਨੇ ਦੂਸਰਾ ਸਥਾਨ, ਮਲੇਰਕੋਟਲਾ ਦੀ ਟੀਮ ਨੇ ਤੀਸਰਾ ਸਥਾਨ ਅਤੇ ਪਟਿਆਲਾ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ।

ਉਮਰ ਵਰਗ 21-30 ਵਿੱਚ ਫਰੀਦਕੋਟ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 2-1 ਨਾਲ, ਜਲੰਧਰ ਦੀ ਟੀਮ ਨੇ ਮੋਗਾ ਦੀ ਟੀਮ ਨੂੰ ਅਤੇ ਐਸ.ਏ.ਐਸ. ਨਗਰ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ 2-0 ਨਾਲ ਹਰਾ ਕਾ ਜਿੱਤ ਪ੍ਰਾਪਤ ਕੀਤੀ। ਲਾਅਨ ਟੈਨਿਸ ਖੇਡ ਅੰਡਰ-17 ਵਿਅਕਤੀਗਤ ਈਵੈਂਟ ਲੜਕੀਆਂ ਵਿੱਚ ਚਾਰਵੀ ਜਲੰਧਰ ਨੇ ਪਹਿਲਾ ਸਥਾਨ, ਜਪਮਨ ਪਟਿਆਲਾ ਨੇ ਦੂਸਰਾ ਸਥਾਨ ਅਤੇ ਤਨਵੀ ਜਲੰਧਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਵਿੱਚ ਯੌਸ਼ਮੀਨ ਐਸ.ਏ.ਐਸ.ਨਗਰ ਨੇ ਪਹਿਲਾ ਸਥਾਨ, ਪ੍ਰਭਸੀਰਤ ਪਟਿਆਲਾ ਨੇ ਦੂਸਰਾ ਸਥਾਨ ਅਤੇ ਪੁਨੀਤ ਫਾਜਿਲਕਾ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾ ਟੀਮ ਈਵੈਂਟ ਉਮਰ ਵਰਗ 21-30 ਲੜਕੀਆਂ ਵਿੱਚ ਬਠਿੰਡਾ ਨੇ ਪਹਿਲਾ ਸਥਾਨ, ਸੰਗਰੂਰ ਨੇ ਦੂਸਰਾ ਸਥਾਨ ਅਤੇ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments