Homeਪੰਜਾਬ22 ਜੁਲਾਈ ਦੇ ਰੋਸ ਪ੍ਰਦਰਸ਼ਨ ਲਈ ਕਿਰਤੀ ਕਿਸਾਨ ਯੂਨੀਅਨ ਨੇ ਤੇਜ਼ ਕੀਤੀ...

22 ਜੁਲਾਈ ਦੇ ਰੋਸ ਪ੍ਰਦਰਸ਼ਨ ਲਈ ਕਿਰਤੀ ਕਿਸਾਨ ਯੂਨੀਅਨ ਨੇ ਤੇਜ਼ ਕੀਤੀ ਲਾਮਬੰਦੀ, ਪਿੰਡ-ਪਿੰਡ ਹੋਈਆਂ ਮੀਟਿੰਗਾਂ

ਮੋਗਾ, 16 ਜੁਲਾਈ: (ਲਛਮਣ ਜੀਤ ਸਿੰਘ ਪੁਰਬਾ): ਕਿਰਤੀ ਕਿਸਾਨ ਯੂਨੀਅਨ ਬਲਾਕ ਮੋਗਾ-2 ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 22 ਜੁਲਾਈ ਨੂੰ ਭਾਰਤ-ਅਮਰੀਕਾ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ (FTA) ਦੇ ਵਿਰੋਧ ਵਿੱਚ ਹੋਣ ਵਾਲੇ ਰੋਸ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਲਈ ਪਿੰਡ-ਪਿੰਡ ਮੀਟਿੰਗਾਂ ਕਰਕੇ ਲਾਮਬੰਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।

ਬਲਾਕ ਪ੍ਰਧਾਨ ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ 22 ਜੁਲਾਈ ਦੇ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਸਾਫੂਵਾਲਾ ਸਮੇਤ ਬਲਾਕ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਜੁਲਾਈ ਨੂੰ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਅਤੇ ਨੈਸ਼ਨਲ ਹਾਈਵੇ ‘ਤੇ ਸਥਿਤ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ।

ਯੂਥ ਆਗੂ ਤੀਰਥਵਿੰਦਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਪ੍ਰਸਤਾਵਿਤ ਸਮਝੌਤਾ ਖੇਤੀ ਸੈਕਟਰ ਨੂੰ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਵੱਲ ਇੱਕ ਹੋਰ ਕਦਮ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਇਸ ਨਾਲ ਸਰਕਾਰੀ ਮੰਡੀ ਪ੍ਰਣਾਲੀ ਕਮਜ਼ੋਰ ਹੋਵੇਗੀ ਅਤੇ ਵਿਦੇਸ਼ੀ ਖੇਤੀ ਉਤਪਾਦ ਭਾਰਤੀ ਬਾਜ਼ਾਰ ਵਿੱਚ ਆਉਣ ਨਾਲ ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਮਾਮਲੇ ‘ਤੇ ਦੇਸ਼ ਭਰ ਵਿੱਚ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਕਿਰਤੀ ਕਿਸਾਨ ਯੂਨੀਅਨ ਵੀ ਇਸ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਾਕਤ ਨਾਲ ਲਾਮਬੰਦੀ ਕਰ ਰਹੀ ਹੈ।

ਇਸ ਮੀਟਿੰਗ ਵਿੱਚ ਬਲਾਕ ਖ਼ਜ਼ਾਨਚੀ ਲਖਵੀਰ ਸਿੰਘ ਸਿੰਘਾਵਾਲਾ, ਬਲਾਕ ਸਕੱਤਰ ਗੁਰਜਿੰਦਰ ਸਿੰਘ ਘੱਲ ਕਲਾਂ, ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ ਕਾਲੀਏਵਾਲਾ, ਅਜਮੇਰ ਸਿੰਘ ਨਾਹਲ ਅਤੇ ਹੋਰ ਆਗੂ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments