Home ਪੰਜਾਬ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋ ਔਰਤਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ...

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋ ਔਰਤਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 06 ਦਿਨਾਂ ਸਿਖਲਾਈ ਕੋਰਸ ਕਰਵਾਇਆ

Six-day training programme aims to equip women with skills for self-employment and livelihood opportunities.

0
ਫਤਹਿਗੜ੍ਹ ਸਾਹਿਬ, 03 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) :  ਪੇਂਡੂ ਔਰਤਾਂ ਵਿੱਚ ਹੁਨਰ ਵਿਕਾਸ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ “ਸਜਾਵਟੀ ਵਸਤੂਆਂ ਦੀ ਤਿਆਰੀ” ਵਿਸ਼ੇ ’ਤੇ 06 ਦਿਨਾਂ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਾਭੀਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਸਜਾਵਟੀ ਵਸਤੂਆਂ ਤਿਆਰ ਕਰਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੋਮਬੱਤੀ ਬਣਾਉਣ, ਦੀਵਾ ਸਜਾਵਟ ਅਤੇ ਰੇਜ਼ਿਨ ਆਰਟ ਸਬੰਧੀ ਵਿਸ਼ੇਸ਼ ਪ੍ਰੈਕਟੀਕਲ ਡੈਮੋਨਸਟ੍ਰੇਸ਼ਨ ਕਰਵਾਏ ਗਏ। ਭਾਗੀਦਾਰਾਂ ਨੂੰ ਕੱਚੇ ਮਾਲ ਦੀ ਚੋਣ, ਲੋੜੀਂਦੇ ਸਾਜ਼ੋ-ਸਾਮਾਨ ਦੀ ਵਰਤੋਂ, ਰੰਗਾਂ ਅਤੇ ਡਿਜ਼ਾਈਨਾਂ ਦੀ ਚੋਣ, ਉਤਪਾਦ ਦੀ ਫਿਨਿਸਿੰਗ ਅਤੇ ਤਿਆਰ ਵਸਤੂਆਂ ਦੀ ਆਕਰਸ਼ਕ ਪੈਕਿੰਗ ਅਤੇ ਪੇਸ਼ਕਾਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਮਨਿਸ਼ਾ ਭਾਟੀਆ,ਅਸਿਸਟੈਂਟ ਪ੍ਰੋਫੈਸਰ (ਹੋਮ ਸਾਇੰਸ) ਵੱਲੋਂ ਵੇਸਟ ਜਾਂ ਘੱਟ ਲਾਗਤ ਵਾਲੀ ਸਮੱਗਰੀ ਦੀ ਮੁੜ ਵਰਤੋਂ ਕਰਕੇ ਉਪਯੋਗੀ ਅਤੇ ਆਕਰਸ਼ਕ ਸਜਾਵਟੀ ਵਸਤੂਆਂ ਤਿਆਰ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਨਾਲ ਭਾਗੀਦਾਰਾਂ ਨੂੰ ਵਾਤਾਵਰਣ-ਪੱਖੀ ਤਰੀਕਿਆਂ ਨੂੰ ਅਪਣਾਉਣ ਦੇ ਨਾਲ-ਨਾਲ ਘਰੇਲੂ ਪੱਧਰ ’ਤੇ ਛੋਟਾ ਉਦਮ ਸ਼ੁਰੂ ਕਰਕੇ ਵਾਧੂ ਆਮਦਨ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ।

Exit mobile version