Homeਪੰਜਾਬਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬਟਨ ਖੁੰਬ ਦੀ ਕਾਸ਼ਤ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ...

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬਟਨ ਖੁੰਬ ਦੀ ਕਾਸ਼ਤ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ

Krishi Vigyan Kendra organized a vocational training course to provide participants with practical knowledge and skills in button mushroom cultivation.

ਖੁੰਬਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਨੌਜਵਾਨਾਂ ਨੂੰ ਕੀਤਾ ਉਤਸ਼ਾਹਿਤ
ਫ਼ਤਹਿਗੜ੍ਹ ਸਾਹਿਬ, 27 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਨੌਜਵਾਨਾਂ ਨੂੰ ਕਿਸਾਨੀ ਦੇ ਨਾਲ ਨਾਲ ਸਹਾਇਕ ਧੰਦਿਆ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬਟਨ ਖੁੰਬ ਦੀ ਕਾਸ਼ਤ ਸੰਬੰਧੀ ਕਿੱਤਾ ਮੁੱਖੀ ਸਿਖਲਾਈ ਕੌਰਸ ਦਾ ਕਰਵਾਇਆ ਗਿਆ। ਤਕਨੀਕੀ ਕੋਆਰਡੀਨੇਟਰ ਡਾ. ਅਰਵਿੰਦ ਪ੍ਰੀਤ ਕੌਰ ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਨਵੇਂ ਆਏ ਸਿਖਿਆਰਥੀਆਂ ਨੂੰ ਖੁੰਬਾਂ ਦੇ ਧੰਦੇ ਨੂੰ ਅਪਨਾਉਣ ਬਾਰੇ ਵਿਸਥਾਰ ਨਾਲ ਦੱਸਿਆ ਗਿਆ।
ਉਹਨਾਂ ਦੱਸਿਆ ਕਿ ਲਗਾਤਾਰ ਪੀੜ੍ਹੀ ਦਰ ਪੀੜ੍ਹੀ ਹੋ ਰਹੀ ਖੇਤੀ ਯੋਗ ਜਮੀਨ ਦੀ ਵੰਡ ਕਾਰਨ ਕਿਸਾਨ ਇੱਕਲੇ ਖੇਤੀ ਤੇ ਨਿਰਭਰ ਹੋ ਕੇ ਆਪਣਾ ਜੀਵਨ ਬਸਰ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੂੰ ਕੋਈ ਨਾ ਕੋਈ ਸਹਾਇਕ ਧੰਦਾ ਅਪਣਾਉਣਾ ਚਾਹੀਦਾ ਹੈ ਜੋ ਕਿ ਅਜੋਕੇ ਸਮੇਂ ਦੀ ਜਰੂਰਤ ਹੈ। ਡਾ: ਅਰਵਿੰਦ ਪ੍ਰੀਤ ਕੌਰ ਨੇ ਦੱਸਿਆ ਕਿ ਸਿੱਖਲਾਈ ਪ੍ਰੋਗਰਾਮ ਦੌਰਾਨ ਸਿੱਖਿਆਰਥੀਆਂ ਨਾਲ ਬਟਨ ਅਤੇ ਢੀਂਗਰੀ ਖੁੰਬ ਦੀ ਸਫਲਤਾਪੂਰਵਕ ਕਾਸ਼ਤ ਦੀਆਂ ਵੱਖ-ਵੱਖ ਤਕਨੀਕਾਂ, ਇਸ ਦੀ ਪੈਕਿੰਗ, ਸਾਂਭ ਸੰਭਾਲ ਅਤੇ ਮੰਡੀਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸਿੱਖਿਆਰਥੀਆਂ ਨੂੰ ਕੰਪੋਸਟ, ਸਪਾਨਿੰਗ, ਤਿਆਰ ਕੰਪੋਸਟ ਦੀ ਬਿਜਾਈ ਅਤੇ ਕੇਸਿੰਗ ਆਦਿ ਤਕਨੀਕਾਂ ਬਾਰੇ ਹੱਥੀ ਤਜ਼ਰਬਾ ਕਰਵਾਇਆ ਗਿਆ।ਇਸ ਤੋਂ ਇਲਾਵਾ ਡਾ ਮਨੀਸ਼ਾ ਭਾਟੀਆ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਸਿੱਖਿਆਰਥੀਆਂ ਨੂੰ ਵਪਾਰਕ ਪੱਧਰ ਤੇ ਖੁੰਬਾਂ ਦੀ ਕਾਸ਼ਤ ਕਰਨ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਖੁੰਬਾਂ ਦੀ ਡੱਬਾਬੰਦੀ ਵੱਲ ਪ੍ਰੇਰਿਤ ਕੀਤਾ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments