ਘੱਗਾ/ਪਾਤੜਾਂ, 24 ਸਤੰਬਰ 2026 (ਛੱਤਰਪਾਲ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਘੱਗਾ ਵਿੱਚ ਆਪਣੇ ਸਾਥੀਆਂ ਸਮੇਤ ਘਰ-ਘਰ ਜਾ ਕੇ ਦੁਕਾਨਦਾਰਾਂ ਨਾਲ ਸੰਪਰਕ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ‘ਮਾਨ ਦੇ ਮੁਨਾਫ਼ੇ’ ਸਬੰਧੀ ਪੈਂਫ਼ਲੈਟ ਵੀ ਵੰਡੇ ਗਏ।
ਵਿਧਾਇਕ ਬਾਜੀਗਰ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਹਲਕਾ ਸ਼ੁਤਰਾਣਾ ਵਿੱਚ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਨਾਲ ਜੁੜੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਪਾਰੀਆਂ ਅਤੇ ਆਮ ਲੋਕਾਂ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਯਤਨ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵਾਅਦੇ ਅਨੁਸਾਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਕਰਵਾਈ ਗਈ ਹੈ ਅਤੇ ਇਹ ਯੋਜਨਾ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਵਿਧਾਇਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਿੱਖ ਅਤੇ ਸਹੂਲਤਾਂ ਵਿੱਚ ਸੁਧਾਰ ਕੀਤਾ ਗਿਆ ਹੈ, ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਣ ਲਈ ਕੰਮ ਕੀਤਾ ਗਿਆ ਹੈ ਅਤੇ ਬਿਜਲੀ ਬਿੱਲਾਂ ਨੂੰ ਜ਼ੀਰੋ ਕਰਨ ਦੀ ਸਹੂਲਤ ਦਿੱਤੀ ਗਈ ਹੈ।
ਇਸ ਮੌਕੇ ਨਗਰ ਪੰਚਾਇਤ ਘੱਗਾ ਦੇ ਪ੍ਰਧਾਨ ਮਿੱਠੂ ਸਿੰਘ, ਸ਼ਕਤੀ ਗੋਇਲ ਸੀਨੀਅਰ ਮੀਤ ਪ੍ਰਧਾਨ, ਜਸਵੰਤ ਸਿੰਘ ਜੱਸਾ, ਦੀਪੀ ਲਾਲਕਾ, ਅਮਨਦੀਪ ਸਿੰਘ, ਬੂਟਾ ਸਿੰਘ ਸਮੇਤ ਕਈ ਕੌਂਸਲਰ, ਸਰਪੰਚ ਅਤੇ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਇਸ ਤੋਂ ਇਲਾਵਾ ਟਿੰਕੂ ਵਰਮਾ, ਰਣਜੀਤ ਸਿੰਘ ਵਿਰਕ, ਸੋਨੂੰ ਗਰਗ, ਬੀਰਾ ਸਿੰਘ ਦੁਗਾਲ, ਸਰਪੰਚ ਕਰਨੈਲ ਸਿੰਘ ਨਾਮਸੋਤ, ਲਾਭ ਸਿੰਘ ਡਰੌਲੀ, ਸਰਪੰਚ ਸਤਗੁਰ ਸਿੰਘ, ਸਰਪੰਚ ਨਾਹਰ ਸਿੰਘ ਉਗੋਕੇ, ਕੁਲਵੰਤ ਸਿੰਘ ਮਰੌੜੀ, ਕੇ.ਪੀ. ਸ਼ਰਮਾ, ਠੰਡੂ ਰਾਮ ਸਰਪੰਚ, ਕਰਮਜੀਤ ਡੀ.ਜੇ., ਅੰਗਰੇਜ਼ ਸਿੰਘ ਅਤਾਲਾਂ, ਪਰਵਿੰਦਰ ਸਿੰਘ ਪੰਮਾ, ਕੁਲਦੀਪ ਸਿੰਘ ਬੇਦੀ, ਨੰਦ ਲਾਲ ਸ਼ਰਮਾ ਸ਼ਹਿਰੀ ਪ੍ਰਧਾਨ, ਸਰਪੰਚ ਮੁਕੇਸ਼ ਕੁਮਾਰ ਕੁਲਾਰਾਂ, ਮਨਪ੍ਰੀਤ ਸਿੰਘ ਢਿੱਲੋਂ, ਚਿਮਨ ਲਾਲ, ਤਰਸੇਮ ਚੰਦ, ਗੁਰਸੇਵਕ ਸਿੰਘ ਸਾਧਮਾਜਰਾ, ਮਨਜੀਤ ਸਿੰਘ ਘੱਗਾ, ਸਰਪੰਚ ਰਾਮ ਸਿੰਘ ਹੀਰਾ ਨਗਰ, ਸਰਪੰਚ ਸੁਖਵਿੰਦਰ ਸਿੰਘ, ਹਾਕਮ ਸਿੰਘ ਹਰਚੰਦਪੁਰਾ, ਬਿੱਟੂ ਗਰਗ ਅਤੇ ਸੁਖਚੈਨ ਸਿੰਘ ਸ਼ੁਤਰਾਣਾ ਵੀ ਮੌਜੂਦ ਰਹੇ।
