Home ਪਟਿਆਲਾ ਅਪਡੇਟ ਗੁਰਦੁਆਰਾ ਸ਼ੇਰੇ ਪੰਜਾਬ ਵਿੱਚ ਲਾਂਗਰੀ ਨੂੰ ਮਾਰੀ ਗੋਲੀ, ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ

ਗੁਰਦੁਆਰਾ ਸ਼ੇਰੇ ਪੰਜਾਬ ਵਿੱਚ ਲਾਂਗਰੀ ਨੂੰ ਮਾਰੀ ਗੋਲੀ, ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ

Langari shot at Gurdwara Sher Punjab in Sangrur; injured referred to Rajindra Hospital, Patiala.

0

ਪਟਿਆਲਾ, 29 ਸਤੰਬਰ, 2026 (ਬਲਜੀਤ ਸਰਨਾ) : ਪਿੰਡ ਬਡਰੂਖਾਂ, ਜ਼ਿਲ੍ਹਾ ਸੰਗਰੂਰ ਸਥਿਤ ਗੁਰਦੁਆਰਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿੱਚ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਲਾਂਗਰੀ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਦੀ ਪਛਾਣ ਜਸਵੰਤ ਸਿੰਘ ਪੁੱਤਰ ਨਾਜਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕਰੀਬ ਚਾਰ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਉੱਥੇ ਸੁੱਤੇ ਹੋਏ ਇੱਕ ਸੇਵਾਦਾਰ ਨਾਲ ਪਹਿਲਾਂ ਧੱਕਾ-ਮੁੱਕੀ ਕੀਤੀ। ਇਸ ਦੌਰਾਨ ਰੌਲਾ ਸੁਣ ਕੇ ਲਾਂਗਰੀ ਜਸਵੰਤ ਸਿੰਘ ਵੀ ਆਪਣੇ ਕਮਰੇ ਤੋਂ ਬਾਹਰ ਆ ਗਏ। ਇਸੇ ਦੌਰਾਨ ਚਾਰਾਂ ਵਿੱਚੋਂ ਇੱਕ ਵਿਅਕਤੀ ਨੇ ਜਸਵੰਤ ਸਿੰਘ ’ਤੇ ਗੋਲੀ ਚਲਾ ਦਿੱਤੀ।

ਗੋਲੀ ਉਨ੍ਹਾਂ ਦੀ ਛਾਤੀ ਦੇ ਸੱਜੇ ਪਾਸੇ ਲੱਗੀ। ਘਟਨਾ ਸਥਾਨ ਤੋਂ ਇੱਕ ਹੋਰ ਗੋਲੀ ਦਾ ਖੋਲ ਵੀ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ। ਗੰਭੀਰ ਜ਼ਖ਼ਮੀ ਜਸਵੰਤ ਸਿੰਘ ਨੂੰ ਮੁੱਢਲੇ ਇਲਾਜ ਤੋਂ ਬਾਅਦ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਕੀਤੇ ਜਾਣ ਦੀ ਜਾਣਕਾਰੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਾਰਦਾਤ ਲੁੱਟ ਦੇ ਇਰਾਦੇ ਨਾਲ ਕੀਤੀ ਗਈ ਸੀ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਸੀ। ਘਟਨਾ ਸਥਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸਮੇਤ ਵੱਖ-ਵੱਖ ਪਹਿਲੂਆਂ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।

 

Exit mobile version