ਇਸਲਾਮਾਬਾਦ, 4 ਅਗਸਤ 2026 (ਦੀਪਕ ਦੱਤਾ) : ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੈਬਾ ਦੇ ਇੱਕ ਕਮਾਂਡਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵੀਡੀਓ ਵਿੱਚ ਕਮਾਂਡਰ ਰਿਜ਼ਵਾਨ ਹਨੀਫ਼ ਦਾਅਵਾ ਕਰਦਾ ਨਜ਼ਰ ਆ ਰਿਹਾ ਹੈ ਕਿ ਪਿਛਲੇ ਕੁਝ ਸਾਲਾਂ ਦੌਰਾਨ ਪਾਕਿਸਤਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਗਠਨ ਨਾਲ ਜੁੜੇ 30 ਤੋਂ ਵੱਧ ਲੋਕ ਮਾਰੇ ਗਏ ਹਨ।
ਵੀਡੀਓ ਵਿੱਚ ਰਿਜ਼ਵਾਨ ਹਨੀਫ਼ ਨੇ ਦੋਸ਼ ਲਗਾਇਆ ਕਿ ਇਹ ਘਟਨਾਵਾਂ ਪੇਸ਼ਾਵਰ, ਕਰਾਚੀ, ਰਾਵਲਪਿੰਡੀ, ਰਾਵਲਕੋਟ ਅਤੇ ਮੁਜ਼ੱਫਰਾਬਾਦ ਸਮੇਤ ਕਈ ਥਾਵਾਂ ‘ਤੇ ਵਾਪਰੀਆਂ। ਉਸ ਨੇ ਇਨ੍ਹਾਂ ਹਮਲਿਆਂ ਲਈ ਭਾਰਤੀ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਹਾਲਾਂਕਿ, ਇਨ੍ਹਾਂ ਦਾਵਿਆਂ ਦੀ ਕਿਸੇ ਸੁਤੰਤਰ ਸਰੋਤ ਜਾਂ ਅਧਿਕਾਰਕ ਏਜੰਸੀ ਵੱਲੋਂ ਪੁਸ਼ਟੀ ਨਹੀਂ ਹੋਈ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਜਾਰੀ ਹਨ।
