ਚੰਡੀਗੜ੍ਹ, 2 ਸਤੰਬਰ 2026 (ਕਾਜਲ): ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ DSP ਗੁਰਸ਼ੇਰ ਸਿੰਘ ਸੰਧੂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਸੇਵਾ ਤੋਂ ਬਰਖ਼ਾਸਤਗੀ ਨਾਲ ਸਬੰਧਤ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਗੁਰਸ਼ੇਰ ਸਿੰਘ ਸੰਧੂ ਨੂੰ 2 ਜਨਵਰੀ 2025 ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਸੀ। ਉਨ੍ਹਾਂ ’ਤੇ ਡਿਊਟੀ ਵਿੱਚ ਗੰਭੀਰ ਲਾਪਰਵਾਹੀ ਅਤੇ ਘੋਰ ਅਨੁਸ਼ਾਸਨਹੀਣਤਾ ਦੇ ਦੋਸ਼ ਲਗਾਏ ਗਏ ਸਨ। ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਬਰਖ਼ਾਸਤਗੀ ਸਬੰਧੀ ਪਹਿਲਾਂ ਜਾਰੀ ਕੀਤੇ ਹੁਕਮਾਂ ਨੂੰ ਪਾਸੇ ਕਰਦਿਆਂ DSP ਸੰਧੂ ਦੇ ਹੱਕ ਵਿੱਚ ਫੈਸਲਾ ਸੁਣਾਇਆ। ਅਦਾਲਤ ਦੇ ਇਸ ਫੈਸਲੇ ਨੂੰ ਉਨ੍ਹਾਂ ਲਈ ਮਹੱਤਵਪੂਰਨ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਇਹ ਮਾਮਲਾ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਹੋਏ ਕਥਿਤ ਇੰਟਰਵਿਊ ਦੀ ਜਾਂਚ ਅਤੇ ਉਸ ਨਾਲ ਜੁੜੀਆਂ ਪੁਲਿਸ ਕਾਰਵਾਈਆਂ ਕਾਰਨ ਚਰਚਾ ਵਿੱਚ ਰਿਹਾ ਹੈ।
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਹਾਈਕੋਰਟ ਵੱਲੋਂ DSP ਗੁਰਸ਼ੇਰ ਸਿੰਘ ਸੰਧੂ ਦੀ ਬਰਖ਼ਾਸਤਗੀ ਦਾ ਹੁਕਮ ਰੱਦ
Punjab and Haryana High Court grants relief to DSP Gursher Singh Sandhu in the Lawrence Bishnoi interview case.
