Home ਪਟਿਆਲਾ ਅਪਡੇਟ ਨਸ਼ਾ ਕਰਨ ਵਾਲੇ ਨਾਲ ਨਫ਼ਰਤ ਨਾ ਕਰੀਏ ਸਗੋਂ ਉਹਨਾਂ ਦੀ ਨਸ਼ਾ ਛੱਡਣ...

ਨਸ਼ਾ ਕਰਨ ਵਾਲੇ ਨਾਲ ਨਫ਼ਰਤ ਨਾ ਕਰੀਏ ਸਗੋਂ ਉਹਨਾਂ ਦੀ ਨਸ਼ਾ ਛੱਡਣ ਵਿੱਚ ਮਦਦ ਕਰਨ ਲਈ ਅੱਗੇ ਆਈਏ : ਡੀ.ਆਰ.ਓ ਸੰਦੀਪ ਸਿੰਘ

International Anti-Drug Day organized against drug abuse and drug trafficking at Lakshmi Bai Institute of Data Science and Hospital, Patiala

0
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਡੀ.ਆਰ.ਓ ਸੰਦੀਪ ਸਿੰਘ, ਡੀ.ਐਸ.ਐਸ.ਓ ਵਰਿੰਦਰ ਟਿਵਾਣਾ, ਡਾਕਟਰ ਮਲਕੀਤ ਮਾਨ, ਬੀ.ਡੀ.ਗੁਪਤਾ ,ਪਰਮਿੰਦਰ ਭਲਵਾਨ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ।
ਲਕਸ਼ਮੀ ਬਾਈ ਇੰਸਟੀਚਿਊਟ ਆਫ਼ ਡੈਟਲ ਸਾਇੰਸ ਅਤੇ ਹਸਪਤਾਲ ਪਟਿਆਲਾ ਵਿਖੇ ਨਸ਼ੇ ਨਜਾਇਜ਼ ਦੁਰਵਰਤੋਂ ਅਤੇ ਨਸ਼ਾ ਤਸ਼ਕਰੀ ਵਿਰੁੱਧ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਕੀਤਾ ਗਿਆ ਆਯੋਜਨ 
ਪਟਿਆਲਾ 26 ਜੂਨ: (ਮਨੋਜ ਵਰਮਾ): ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਲਕਸ਼ਮੀ ਬਾਈ ਇੰਸਟੀਚਿਊਟ ਆਫ਼ ਡੈਟਲ ਸਾਇੰਸ ਅਤੇ ਹਸਪਤਾਲ ਪਟਿਆਲਾ ਵਿਖੇ ਨਸ਼ੇ ਨਜਾਇਜ਼ ਦੁਰਵਰਤੋਂ ਅਤੇ ਨਸ਼ਾ ਤਸ਼ਕਰੀ ਵਿਰੁੱਧ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਮਾਲ ਅਫਸਰ ਪਟਿਆਲਾ ਸੰਦੀਪ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਵਰਿੰਦਰ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਪ੍ਰਧਾਨਗੀ ਡਾ ਮਲਕੀਤ ਸਿੰਘ ਮਾਨ ਐਸਟਿਟ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਇਸ ਮੌਕੇ ਲਕਸ਼ਮੀ ਬਾਈ ਇੰਸਟੀਚਿਊਟ ਆਫ਼ ਸਾਇੰਸ ਅਤੇ ਹਸਪਤਾਲ ਪਟਿਆਲਾ ਦੇ ਚੇਅਰਮੈਨ ਬੀ.ਡੀ.ਗੁਪਤਾ ਨੇ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ,ਡਾ ਵਨੀਤ ਸ਼ਰਮਾ ਵਾਇਸ ਚੇਅਰਮੈਨ, ਡਾ ਆਸ਼ੂਤੋਸ਼ ਨਰੂਲਾ ਪ੍ਰਿੰਸੀਪਲ, ਡਾ ਮੱਧੂ ਗੁਪਤਾ ਵਾਈਸ ਪ੍ਰਿੰਸੀਪਲ, ਡਾ ਪ੍ਰਾਚਜਣ ਮਿੱਤਰਾਂ ਨੋਡਲ ਅਫ਼ਸਰ, ਡਾ ਅਵਨੀਤ ਕੋਰ, ਉਪਕਾਰ ਸਿੰਘ , ਵਿਨੇ ਸ਼ਰਮਾ,ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਹਰਮਨਜੀਤ ਸਿੰਘ ਰੰਧਾਵਾ, ਲੱਕੀ ਹਰਦਾਸਪੁਰ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਸੰਦੀਪ ਸਿੰਘ ਜਿਲਾ ਮਾਲ ਅਫਸਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਕਰਨ ਵਾਲਾ ਹਰ ਵਿਅਕਤੀ ਸ਼ੁਰੂ ਵਿੱਚ ਆਪਣੇ ਆਪ ਨੂੰ ਲੁਕਾਉਂਦਾ ਹੈ , ਫਿਰ ਉਸਦਾ ਪਰਿਵਾਰ ਵੀ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕਰਦਾ ਹੈ। ਕਿਉਂ ਕਿ ਉਹ ਜਾਣਦੇ ਹਨ ਕਿ ਨਸ਼ਾ ਲੈਣ ਵਾਲੇ ਨੂੰ ਲੋਕ ਨਫਰਤ ਕਰਦੇ ਹਨ। ਇਸ ਲਈ ਸਭ ਤੋਂ ਪਹਿਲਾਂ ਸਾਨੂੰ ਚਾਹੀਦਾ ਹੈ ਕਿ ਅਸੀਂ ਨਸ਼ਾ ਕਰਨ ਵਾਲਿਆਂ ਨੂੰ ਨਫਰਤ ਨਾ ਕਰੀਏ, ਸਗੋਂ ਉਨ੍ਹਾਂ ਦੀ ਨਸ਼ਾ ਛੱਡਣ ਵਿੱਚ ਮੱਦਦ ਕਰੀਏ । ਜੇਕਰ ਤੁਸੀਂ ਕਿਸੇ ਨੂੰ ਨਸ਼ੇ ਵਿੱਚ ਜਾਣ ਤੋਂ ਰੋਕ ਲਿਆ ਜਾਂ ਨਸ਼ਾ ਕਰਦੇ ਵਿਅਕਤੀ ਨੂੰ ਇਲਾਜ ਲਈ ਸਿਹਤ ਕੇਂਦਰ ਲਿਜਾ ਕੇ ਇਲਾਜ ਕਰਵਾ ਦਿੱਤਾ ਤਾਂ ਸਮਝੋ ਤੁਸੀਂ ਕਿਸੇ ਦੀ ਜਾਨ ਬਚਾ ਲਈ। ਉਹਨਾਂ ਕਿਹਾ ਕਿ ਹਰ ਵਿਅਕਤੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਨਸ਼ੇ ਦੀ ਆਦਤ ਨਾ ਸਿਰਫ ਉਨ੍ਹਾਂ ਦੇ ਸਰੀਰ ਅਤੇ ਦਿਮਾਗ ਨੂੰ ਬਹੁਤ ਪ੍ਰਭਾਵਿਤ ਕਰਦੀ ਹੈ, ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਨੂੰ ਵੀ ਖਤਮ ਕਰ ਦਿੰਦੀ ਹੈ। ਇਸ ਲਈ ਸਾਨੂੰ ਨਸ਼ਿਆਂ ਨੂੰ ਸਖਤੀ ਨਾਲ ‘ਨਹੀਂ ਕਹਿਣਾ ਚਾਹੀਦਾ ਹੈ ਅਤੇ ਆਪਣੇ ਆਲੇ-ਦੁਆਲੇ ਜਾਗਰੂਕਤਾ ਫੈਲਾ ਕੇ ਆਪਣੀਆਂ ਜ਼ਿੰਦਗੀਆਂ ਦੇ ਨਾਲ-ਨਾਲ ਆਪਣੇ ਪਿਆਰਿਆਂ ਦੀਆਂ ਜਾਨਾਂ ਵੀ ਬਚਾਉਣੀਆਂ ਚਾਹੀਦੀਆਂ ਹਨ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਵਰਿੰਦਰ ਸਿੰਘ ਟਿਵਾਣਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਨਸ਼ਿਆਂ ਤੋਂ ਸਾਡੀ ਯੁਵਾ ਪੀੜ੍ਹੀ ਕਾਫੀ ਪ੍ਰਭਾਵਿਤ ਹੋ ਰਹੀ ਹੈ। ਉਹਨਾਂ ਕਿਹਾ ਕਿ ਨਸ਼ਾ ਇੱਕ ਮਿੱਠਾ ਜ਼ਹਿਰ ਹੈ ਜਿਸ ਨਾਲ ਸ਼ਰੀਰ ਵਿਚ ਕੁੱਝ ਸਮੇਂ ਲਈ ਤਾਂ ਚੁੰਸਤੀ ਆ ਜਾਂਦੀ ਹੈ ਪਰ ਇਹ ਹੌਲੀ-ਹੌਲੀ ਸ਼ਰੀਰ ਦੇ ਅੰਦਰੂਨੀ ਅੰਗਾਂ ਨੂੰ ਖਤਮ ਕਰ ਰਿਹਾ ਹੁੰਦਾ ਹੈ, ਨਸ਼ਿਆਂ ਦੇ ਕਾਰਣ ਕੈਂਸਰ,ਦਿਲ ਦੀ ਬਿਮਾਰੀ,ਦਿਮਾਗ ਦੀ ਨਾੜੀ ਦਾ ਫੱਟਣਾ, ਗੁਰਦੇ ਖਰਾਬ ਹੋਣਾ, ਏਡਜ਼, ਪੀਲੀਆ ਆਦਿ ਵਰਗੀਆਂ ਭਿਆਨਕ ਬਿਮਾਰੀਆਂ ਨਸ਼ਾ ਕਰਨ ਵਾਲਿਆਂ ਨੂੰ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਨਸ਼ਾ ਜਿਥੇ ਸਾਡੀ ਬੁੱਧੀ ਦਾ ਨਾਸ਼ ਕਰਕੇ ਸਦਾਚਾਰਕ ਤੋਰ ਤੇ ਮਨੁਖ ਨੂੰ ਨੀਵਾਂ ਰੱਖਦੇ ਹਨ, ਉਥੇ ਸ਼ਰੀਰਿਕ ਤੌਰ ਤੇ ਵੀ ਕਾਫੀ ਨੁਕਸਾਨ ਪਹੁਚਾਉਂਦੇ ਹਨ।
 ਇਸ ਮੌਕੇ ਡਾ ਮਲਕੀਤ ਸਿੰਘ ਮਾਨ ਐਸਟਿਟ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਨੇ ਨਸ਼ਿਆਂ ਦੀਆਂ ਵੱਖ ਵੱਖ ਕਿਸਮਾਂ,ਨਸ਼ਾ ਲੱਗਣ ਦੇ ਕਾਰਨ ਵੱਖ-ਵੱਖ ਨਸ਼ੀਲੇ ਪਦਾਰਥਾਂ ਦੇ ਸਰੀਰ ਉਪਰ ਪੈਣ ਵਾਲੇ ਪ੍ਰਭਾਵਾਂ ਅਤੇ ਇਹਨਾਂ ਤੋਂ ਛੁਟਕਾਰੇ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਿਆਂ ਦੀ ਵਰਤੋਂ ਦੇ ਆਦੀ ਹੋ ਚੁੱਕੇ ਹਨ। ਉਨ੍ਹਾਂ ਦਾ ਨਸ਼ਾ ਛੁਡਵਾਉਣ ਲਈ ਅਤੇ ਇਲਾਜ ਲਈ ਨੇੜੇ ਦੀ ਸਿਹਤ ਸੰਸਥਾ / ਓਟ ਸੈਂਟਰ ਜਾਂ ਡਰੱਗ ਡੀ ਅਡਿਕਸ਼ਨ ਸੈਂਟਰ ਵਿੱਚ ਜਾਣਾ ਚਾਹੀਦਾ ਹੈ । ਇਸ ਮੌਕੇ ਪ੍ਰੋਗਰਾਮ ਦੇ ਅਖੀਰ ਵਿੱਚ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਵੱਲੋਂ ਨਸ਼ੇ ਨਾ ਕਰਨ, ਨਸ਼ੇ ਕਰਨ ਵਾਲਿਆਂ ਦੀ ਨਸ਼ਾ ਛੁਡਾਉਣ ਵਿੱਚ ਮੱਦਦ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਵੱਲੋਂ ਡਰੱਗ ਫਰੀ ਵਲੱਡ ਕੈਲੋਫੋਰਨੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਿਤਾਬਾਂ ਵੰਡੀਆਂ ਗਈਆਂ।

Exit mobile version